ਸਕੂਲਾਂ 'ਚ ਚੰਗੀ ਸਿੱਖਿਆ ਦੇਣ ਨੂੰ ਤਰਜੀਹ ਦੇ ਰਹੀ ‘ਆਪ’ : ਵਿਧਾਇਕ ਬੁੱਧਰਾਮ
ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ
Publish Date: Sat, 25 Apr 2026 05:33 PM (IST)
Updated Date: Sun, 26 Apr 2026 04:08 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੀਰੋਂ ਖੁਰਦ ਤੇ ਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ 55.70 ਲੱਖ ਦੇ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਚੰਗੇਰੀ ਸਿੱਖਿਆ ਦੇਣੀ ਪੰਜਾਬ ਸਰਕਾਰ ਦੀ ਤਰਜੀਹ ਹੈ। ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰ ਪਹਿਲ ਦੇ ਆਧਾਰ ’ਤੇ ਕੰਮ ਕਰ ਰਹੀ ਹੈ। ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਪਿੱਛੇ ਨਹੀਂ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਰਕਾਰੀ ਸਕੂਲਾਂ 'ਚ ਆਧੁਨਿਕ ਸਹੂਲਤਾਂ ਨਾਲ ਲੈਸ ਕਮਰੇ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣਗੇ।ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਤੇ ਹਲਕਾ ਸਿੱਖਿਆ ਕੁਆਰਡੀਨੇਟਰ ਸੁਭਾਸ਼ ਨਾਗਪਾਲ, ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ, ਹਰਵਿੰਦਰ ਸਿੰਘ ਨੀਟੂ, ਪ੍ਰਿੰਸੀਪਲ ਗੁਰਮੀਤ ਸਿੱਧੂ, ਇੰਚਾਰਜ ਪ੍ਰਿੰਸੀਪਲ ਮੱਖਣ ਸਿੰਘ, ਹੈੱਡਮਾਸਟਰ ਹਰਪ੍ਰੀਤ ਸਿੰਘ, ਹੈੱਡਮਾਸਟਰ ਜਗਜੀਤ ਸਿੰਘ ਲੈਕਚਰਾਰ ਰਾਜਪਾਲ ਸਿੰਘ, ਲੈਕਚਰਾਰ ਗੁਰਵਿੰਦਰ ਸਿੰਘ, ਪਿਆਰਾ ਸਿੰਘ ਗੁਰਨੇ ਕਲਾਂ, ਇੰਚਾਰਜ ਪ੍ਰਿੰਸੀਪਲ ਪਰਵੀਨ ਕੁਮਾਰ ਹਾਜ਼ਰ ਸਨ।