PSEB 12th Results: ਮਾਨਸਾ ਦੀ ਧੀ ਸੁਪਨੀਤ ਕੌਰ ਨੇ ਪੰਜਾਬ ਭਰ 'ਚ ਕੀਤਾ ਟਾਪ, ਹਾਸਲ ਕੀਤੇ 500/500 ਅੰਕ
ਸੁਪਨੀਤ ਕੌਰ ਗੁਰੂ ਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ (ਮਾਨਸਾ) ਦੀ ਵਿਦਿਆਰਥਣ ਹੈ। ਸਕੂਲ ਦੇ ਐਮਡੀ ਸੁਭਾਸ਼ ਬਿੱਟੂ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਪਨੀਤ ਕੌਰ ਦੀ ਇਸ ਉਪਲਬਧੀ ਨੇ ਹਰ ਇੱਕ ਦਾ ਮਾਣ ਵਧਾਇਆ ਹੈ।
Publish Date: Wed, 13 May 2026 01:37 PM (IST)
Updated Date: Wed, 13 May 2026 01:54 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ :ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਦੀ ਹੋਣਹਾਰ ਵਿਦਿਆਰਥਣ ਸੁਪਨੀਤ ਕੌਰ ਪੁੱਤਰੀ ਰਾਜ ਸਿੰਘ ਨੇ ਬਾਰਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਾਇੰਸ ਗਰੁੱਪ ਦੀ ਇਸ ਵਿਦਿਆਰਥਣ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਨਾ ਸਿਰਫ ਆਪਣੇ ਸਕੂਲ, ਸਗੋਂ ਪੂਰੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਸੁਪਨੀਤ ਕੌਰ ਗੁਰੂ ਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ (ਮਾਨਸਾ) ਦੀ ਵਿਦਿਆਰਥਣ ਹੈ। ਸਕੂਲ ਦੇ ਐਮਡੀ ਸੁਭਾਸ਼ ਬਿੱਟੂ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਪਨੀਤ ਕੌਰ ਦੀ ਇਸ ਉਪਲਬਧੀ ਨੇ ਹਰ ਇੱਕ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਸ ਧੀ ਨੇ ਸਾਬਤ ਕਰ ਦਿੱਤਾ ਹੈ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਸੁਪਨੀਤ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉੱਚਾਈਆਂ ਹਾਸਲ ਕਰੇਗੀ।
ਸਾਬਕਾ ਕੌਂਸਲਰ ਹਰਬੰਸ ਸਿੰਘ ਪੰਮੀ ਨੇ ਵੀ ਸੁਪਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵਿਦਿਆਰਥਣ ਨੇ ਆਪਣੇ ਸਕੂਲ, ਮਾਪਿਆਂ ਅਤੇ ਜ਼ਿਲ੍ਹਾ ਮਾਨਸਾ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੂਪ ਹੈ ਅਤੇ ਉਮੀਦ ਜਤਾਈ ਕਿ ਸੁਪਨੀਤ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਕਾਮਯਾਬੀ ਦੀਆਂ ਨਵੀਆਂ ਮਿਸਾਲਾਂ ਕਾਇਮ ਕਰੇਗੀ।