ਬਠਿੰਡਾ 'ਚ ਤੇਜ਼ ਰਫ਼ਤਾਰ ਟ੍ਰੈਕਟਰ ਦਾ ਕਹਿਰ: ਸਕੇ ਭਰਾਵਾਂ ਨੂੰ ਮਾਰੀ ਜ਼ੋਰਦਾਰ ਟੱਕਰ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
ਮਾਮਲੇ ਵਿੱਚ ਥਾਣਾ ਫੂਲ ਦੀ ਪੁਲਿਸ ਨੇ ਜ਼ਖ਼ਮੀ ਨੌਜਵਾਨ ਦੀ ਸ਼ਿਕਾਇਤ 'ਤੇ ਮੁਲਜ਼ਮ ਟ੍ਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਬੁਰਜ ਮਹਿਮਾ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਭਰਾ ਸ਼ਮਸ਼ੇਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ।
Publish Date: Sun, 29 Mar 2026 12:37 PM (IST)
Updated Date: Sun, 29 Mar 2026 01:44 PM (IST)
ਜਾਗਰਣ ਸੰਵਾਦਦਾਤਾ, ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਵਿੱਚ ਇੱਕ ਤੇਜ਼ ਰਫ਼ਤਾਰ ਟ੍ਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇੱਕ ਭਰਾ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਭਰਾ ਜ਼ਖ਼ਮੀ ਹੋ ਗਿਆ।
ਮਾਮਲੇ ਵਿੱਚ ਥਾਣਾ ਫੂਲ ਦੀ ਪੁਲਿਸ ਨੇ ਜ਼ਖ਼ਮੀ ਨੌਜਵਾਨ ਦੀ ਸ਼ਿਕਾਇਤ 'ਤੇ ਮੁਲਜ਼ਮ ਟ੍ਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਬੁਰਜ ਮਹਿਮਾ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਭਰਾ ਸ਼ਮਸ਼ੇਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ।
ਇਸ ਦੌਰਾਨ ਮੁਲਜ਼ਮ ਪਿੰਦਰ ਸਿੰਘ ਨਿਵਾਸੀ ਪਿੰਡ ਬੁਰਜ ਮਹਿਮਾ ਆਪਣਾ ਟ੍ਰੈਕਟਰ-ਟਰਾਲੀ ਲੈ ਕੇ ਆਇਆ ਅਤੇ ਲਾਪਰਵਾਹੀ ਨਾਲ ਉਹਨਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਦੋਵੇਂ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੇ ਭਰਾ ਸ਼ਮਸ਼ੇਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਟ੍ਰੈਕਟਰ-ਟਰਾਲੀ ਚਾਲਕ ਪਿੰਦਰ ਸਿੰਘ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।