ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ: ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ
ਸਿੱਖਿਆ ਸਿਹਤ ਤੋਂ ਇਲਾਵਾ ਹਰ ਖੇਤਰ ਵਿੱਚ
Publish Date: Sat, 06 Dec 2025 05:33 PM (IST)
Updated Date: Sat, 06 Dec 2025 05:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਸਿੱਖਿਆ ਸਿਹਤ ਤੋਂ ਇਲਾਵਾ ਹਰ ਖੇਤਰ ਵਿੱਚ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ ਆਪ ਸਰਕਾਰ ਇੱਕ ਵਾਰ ਫ਼ਿਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਗਈ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਫੋਕੀ ਇਸ਼ਤਿਹਾਰਬਾਜ਼ੀ ਦੇ ਆਸਰੇ ਲੋਕਾਂ ਨੂੰ ਭਰਮਾਉਣ ਵਾਲੀ ਆਪ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੂਰ੍ਹੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਆਗੂਆਂ ਨੇ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਅਧਿਆਪਕ ਵਰਗ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਜਾਰੀ ਹੈ। ਜਦੋਂ ਵੀ ਅਧਿਆਪਕ ਆਗੂਆਂ ਵੱਲੋਂ ਖਜ਼ਾਨਾ ਦਫ਼ਤਰ ਤੋਂ ਤਨਖਾਹਾਂ ਸਬੰਧੀ ਪੁੱਛਿਆ ਜਾਂਦਾ ਹੈ ਤਾਂ ਜ਼ੁਬਾਨੀ ਹੁਕਮਾਂ ਅਨੁਸਾਰ ਰੋਕ ਲੱਗੀ ਹੋਣ ਦਾ ਜੁਆਬ ਮਿਲਦਾ ਹੈ। ਡੀ ਟੀ ਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਜ਼ੁਬਾਨੀ ਹੁਕਮਾਂ ਅਨੁਸਾਰ ਕਿਸੇ ਵੀ ਮੁਲਾਜ਼ਮ ਦੀ ਤਨਖਾਹ ਰੋਕੀ ਨਹੀਂ ਜਾ ਸਕਦੀ। ਇਸ ਤਰ੍ਹਾਂ ਸਰਕਾਰ ਨਿਰੋਲ਼ ਧੱਕੇਸ਼ਾਹੀ ਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤਿਆਂ ਦੀ ਕਟੌਤੀ ਕਰਕੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਅਧੂਰਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਕੇ ਪੁਰਾਣੀ ਪੈਨਸ਼ਨ ਬਹਾਲੀ ਤੋਂ ਆਨਾਕਾਨੀ ਕਰਕੇ ਆਪਣੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪ੍ਰਗਟਾਵਾ ਨੰਗੇ ਚਿੱਟੇ ਰੂਪ ਵਿੱਚ ਕਰ ਦਿੱਤਾ ਹੈ। ਜਥੇਬੰਦੀ ਦੇ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਅਧਿਆਪਕ ਆਗੂਆਂ ਨੇ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਸੋਮਵਾਰ ਤੱਕ ਤਨਖਾਹਾਂ ਜਾਰੀ ਨਾ ਹੋਣ ਤੇ ਖਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਹਰ ਤਰ੍ਹਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਸਮੇਂਤ ਬਾਕੀ ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ, ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਨਵੀਨ ਬੋਹਾ, ਕੁਲਦੀਪ ਅੱਕਾਵਾਲੀ, ਅਮਰੀਕ ਬੋਹਾ, ਰਾਜ ਸਿੰਘ, ਗੁਰਦੀਪ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ , ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ, ਆਦਿ ਅਧਿਆਪਕ ਆਗੂ ਹਾਜ਼ਰ ਸਨ।