12 ਦੀ ਹੜਤਾਲ ਦੀ ਸਫ਼ਲਤਾ ਲਈ ਕੀਤੀਆਂ ਵਿਚਾਰਾਂ
ਕੇਂਦਰ ਦੀ ਮੋਦੀ ਸਰਕਾਰ ਦੇ ਲੋਕ ਵਿਰੋਧੀ
Publish Date: Tue, 10 Feb 2026 07:51 PM (IST)
Updated Date: Wed, 11 Feb 2026 04:12 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਕੇਂਦਰ ਸਰਕਾਰ ਦੇ ਲੋਕ ਵਿਰੋਧੀ ਨੀਤੀਆਂ ਤੇ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨ ਵਿਰੋਧੀ ਦੇਸ਼ ਦੀਆਂ ਟਰੇਡ ਯੂਨੀਅਨਾਂ, ਸੰਯੁਕਤ ਕਿਸਾਨ ਮੋਰਚੇ, ਮੁਲਾਜ਼ਮ ਫੈਡਰੇਸ਼ਨਾਂ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਕੀਤੀ ਜਾ ਰਹੀ 12 ਫ਼ਰਵਰੀ ਨੂੰ ਦੇਸ਼ ਵਿਆਪੀ ਹੜਤਾਲ ਸਬੰਧੀ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਸੀਪੀਆਈ ਦਫ਼ਤਰ ਵਿਖੇ ਏਟਕ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਨਰੇਸ਼ ਬੁਰਜ਼ ਹਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਖੇਤ ਮਜ਼ਦੂਰ ਸਭਾ, ਦੋਧੀ ਡੈਅਰੀ ਯੂਨੀਅਨ, ਐੱਫਸੀਆਈ ਪੱਲੇਦਾਰ ਯੂਨੀਅਨ, ਐਫ ਸੀ ਆਈ ਸਕਿਉਰਟੀ ਗਾਰਡ ਯੂਨੀਅਨ,ਕੁਲ ਹਿੰਦ ਕਿਸਾਨ ਸਭਾ, ਮੁਲਾਜ਼ਮ ਯੂਨੀਅਨ ਆਦਿ ਜਥੇਬੰਦੀਆਂ ਸ਼ਾਮਲ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਤੇ ਏਟਕ ਦੇ ਜ਼ਿਲ੍ਹਾ ਸਕੱਤਰ ਸਾਥੀ ਨਰੇਸ਼ ਕੁਮਾਰ ਬੁਰਜ਼ ਹਰੀ ਨੇ ਕਿਹਾ ਕਿ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ ਤੇ ਆਗੂਆਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਵਪਾਰਕ ਸਮਝੌਤਾ ਅਮਰੀਕਾ ਵੱਲੋਂ ਭਾਰਤ ਤੇ ਠੋਸੀਆਂ ਗਈਆਂ ਸ਼ਰਤਾਂ ਨਾਲ ਭਾਰਤ ਦਾ ਵਪਾਰ ਤੇ ਕਿਸਾਨਾਂ ਦਾ ਕਾਰੋਬਾਰ ਤਬਾਹੀ ਵੱਲ ਵਧੇਗਾ।ਇਹ ਕੋਈ ਸਮਝੌਤਾ ਨਹੀਂ ਬਲਕਿ ਤਾਨਾਸ਼ਾਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੇ ਮਨਰੇਗਾ ਕਾਨੂੰਨ ਦੀ ਬਹਾਲੀ, ਠੇਕੇਦਾਰੀ ਪ੍ਰਬੰਧ ਖਤਮ ਕਰਨ, ਬਿਜਲੀ ਬਿੱਲ 2025, ਬੀਜ਼ ਬਿੱਲ, ਪੁਰਾਣੀ ਪੈਨਸ਼ਨ ਬਹਾਲੀ, ਮਜ਼ਦੂਰ ਵਿਰੋਧੀ ਕਿਰਤ ਕਾਨੂੰਨਾਂ ਨੂੰ ਰੱਦ ਕਰਨ, ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਛੋਟੇ ਕਾਰੋਬਾਰੀਆਂ ਦੇ ਕਰਜ਼ਾ ਮੁਆਫੀ, ਸਾਰੀਆਂ ਫਸਲਾਂ ਤੇ ਐਮ ਐਸ ਪੀ ਖ਼ਰੀਦ ਦੀ ਗਰੰਟੀ, ਰੁਜ਼ਗਾਰ ਦੇ ਪੱਕੇ ਪ੍ਰਬੰਧ ਕਰਨ ਤੇ ਸੂਬਾ ਸਰਕਾਰ ਵੱਲੋਂ 12 ਘੰਟੇ ਕੰਮ ਦੀ ਡਿਊਟੀ ਐਲਾਨ ਦੀ ਵਾਪਸੀ ਤੇ ਸੰਨਤੀ ਸਬੰਧੀ ਨੋਟੀਫਿਕੇਸ਼ਨ ਰੱਦ ਕਰਨ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਤਨ ਭੋਲਾ, ਡਾਕਟਰ ਰਾਜ਼ ਕੁਮਾਰ ਸ਼ਰਮਾ, ਬਲਵੰਤ ਸਿੰਘ ਫੱਕਰ, ਭਜਨ ਸਿੰਘ, ਬੂਟਾ ਸਿੰਘ ਬਰਨਾਲਾ, ਨਿਰਮਲ ਸਿੰਘ ਮਾਨਸਾ, ਟਿੰਕੂ, ਆਦਿ ਆਗੂਆਂ ਨੇ ਸੰਬੋਧਨ ਕੀਤਾ।