10 ਗ੍ਰਾਮ ਹੈਰੋਇਨ ਸਣੇ 4 ਕਾਬੂ
10 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀ ਗ੍ਰਿਫ਼ਤਾਰ
Publish Date: Mon, 16 Feb 2026 04:55 PM (IST)
Updated Date: Tue, 17 Feb 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਤ ਮੰਡੀ : ਥਾਣਾ ਸੰਗਤ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਕੋਟਗੁਰੂ ਨੇੜੇ ਨਾਕੇਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਚਾਰ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਿੱਟੂ ਸਿੰਘ, ਜਗਜੀਤ ਸਿੰਘ ਵਾਸੀਆਨ ਪਿੰਡ ਕੋਟਗੁਰੂ ਵਜੋਂ ਹੋਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।