ਐਡਵੋਕੇਟ ਬੱਜੋਆਣਾ ਨੇ ਹੜਤਾਲ ਦੀ ਕੀਤੀ ਹਮਾਇਤ
ਐਡਵੋਕੇਟ ਜੱਸ ਬੱਜੋਆਣਾ ਨੇ ਸਫਾਈ ਸੇਵਕਾਂ ਦੀ ਹੜਤਾਲ ਦੀ ਕੀਤੀ ਹਮਾਇਤ
Publish Date: Tue, 12 May 2026 05:43 PM (IST)
Updated Date: Wed, 13 May 2026 04:04 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪੰਜਾਬ ’ਚ ਪਿਛਲੇ 6 ਦਿਨਾਂ ਤੋਂ ਸਫਾਈ ਸੇਵਕਾਂ ਦੀ ਲਗਾਤਾਰ ਹੜਤਾਲ ਚੱਲ ਰਹੀ ਹੈ, ਜਿਸ ਕਾਰਨ ਸ਼ਹਿਰਾਂ ਵਿੱਚ ਸਫਾਈ ਦਾ ਕੰਮ ਠੱਪ ਹੋ ਗਿਆ ਹੈ। ਇਸ ਤਹਿਤ ਨਗਰ ਕੌਂਸਲ ਰਾਮਪੁਰਾ ਫੂਲ ਵਿਖੇ ਸਫਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਬੈਠੇ ਹੋਏ ਹਨ। ਉਨ੍ਹਾਂ ਦੇ ਨਗਰ ਕੌਂਸਲ ਵਿਖੇ ਲਗਾਏ ਧਰਨੇ ਵਿੱਚ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਪਹੁੰਚੇ। ਉਨ੍ਹਾਂ ਨੇ ਆਪਣੇ ਵੱਲੋਂ ਸਫਾਈ ਸੇਵਕਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਐਡਵੋਕੇਟ ਜੱਸ ਬੱਜੋਆਣਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ ਤਾਂ ਜੋ ਉਹ ਆਪਣੇ ਕੰਮ ’ਤੇ ਵਾਪਸ ਆ ਸਕਣ ਅਤੇ ਸ਼ਹਿਰ ਵਿੱਚੋ ਸਫਾਈ ਕਰ ਸਕਣ। ਇਸ ਸਮੇਂ ਸ਼ਹਿਰ ਵਿੱਚ ਸਫ਼ਾਈ ਨਾ ਹੋਣ ਕਰਕੇ ਕੂੜੇ ਦੇ ਢੇਰ ਲੱਗੇ ਹੋਏ ਹਨ ਤੇ ਲੋਕਾਂ ਪਰੇਸ਼ਾਨ ਹੋ ਰਹੇ ਹਨ। ਜੇਕਰ ਸਰਕਾਰ ਨੇ ਜਲਦੀ ਇਨ੍ਹਾਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਰੇ ਸਫਾਈ ਕਰਮਚਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।