ਪਰਾਲੀ ਦੇ ਢੇਰ ਤੇ ਫੈਕਟਰੀ ’ਚ ਲੱਗੀ ਅੱਗ, ਜਾਨੀ ਬਚਾਅ
ਪਰਾਲੀ ਦੇ ਢੇਰ ਅਤੇ ਫੈਕਟਰੀ ’ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
Publish Date: Tue, 28 Apr 2026 05:19 PM (IST)
Updated Date: Wed, 29 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡੱਬਵਾਲੀ ਰੋਡ ਸਥਿਤ ਕਿਸਾਨ ਕਾਲੋਨੀ ਦੇ ਪਿੱਛੇ ਮੰਗਲਵਾਰ ਦੀ ਸਵੇਰ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮਿਲਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ। ਇਸ ਦੌਰਾਨ ਵਰਧਮਾਨ ਪੁਲਿਸ ਚੌਕੀ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਕੁਲਵੀਰ ਸਿੰਘ ਨੇ ਦੱਸਿਆ ਕਿ ਕਾਲੋਨੀ ਦੇ ਪਿੱਛੇ ਪਰਾਲੀ ਦਾ ਢੇਰ ਲੱਗਾ ਹੋਇਆ ਸੀ, ਜਿਸ ’ਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਨਾ ਹੀ ਕੋਈ ਘਰ ਅੱਗ ਦੀ ਲਪੇਟ ’ਚ ਆਇਆ। ਇਸੇ ਦੌਰਾਨ ਫੋਕਲ ਪੁਆਇੰਟ ਖੇਤਰ ’ਚ ਸਥਿਤ ਇਕ ਫੈਕਟਰੀ ’ਚ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਮੁੱਢਲੀ ਜਾਂਚ ’ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਇਸ ਅੱਗ ’ਤੇ ਵੀ ਫਾਇਰ ਬ੍ਰਿਗੇਡ ਨੇ ਸਮੇਂ ਸਿਰ ਕਾਬੂ ਪਾ ਲਿਆ। ਕਿਸਾਨ ਕਾਲੋਨੀ ਦੀ ਰਹਿਣ ਵਾਲੀ ਜਸਮੀਨ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਚਾਰ ਵਜੇ ਜਿਵੇਂ ਹੀ ਲੋਕਾਂ ਨੂੰ ਅੱਗ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ।