ਬ੍ਰਹਮ ਕੁਮਾਰੀ ਆਸ਼ਰਮ 'ਚ ਮਨਾਇਆ ਦਿਵਾਲੀ ਦਾ ਤਿਉਹਾਰ
-ਬੌਬੀ ਸਿੰਗਲਾ ਨੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਬ੍ਰਹਮ ਕੁਮਾਰੀ ਆਸ਼ਰਮ ਵੱਲੋਂ ਬੀਕੇ ਸੰਗੀਤਾ ਦੀਦੀ ਇੰਚਾਰਜ ਫਰੀਦਕੋਟ ਜੋਨ ਅਤੇ ਅਨੀਤਾ ਦੀਦੀ ਇੰਚਾਰਜ ਭਗਤਾ ਭਾਈਕਾ ਦੀ ਰਹਿਨੁਮਾਈ ਹੇਠ ਸ਼ਹਿਰ ਦੇ ਪੂਰੀ ਰੈਸਟੋਰੈਂਟ ਵਿਖੇ ਦਿਵਾਲੀ ਦੇ ਤਿਉਹਾਰ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਾਂਤੀ ਪਾਠ ਅਤੇ ਦੀਪ ਜਲਾ ਕੇ ਕੀਤੀ ਗਈ। ਇਸ ਮੌਕੇ ਹਾਜ਼ਰ ਸੰਗਤ ਨੇ ਮਿਲ ਕੇ ਦੀਪਮਾਲਾ ਕੀਤੀ ਅਤੇ ਇਕ-ਦੂਜੇ ਨੂੰ ਦਿਵਾਲੀ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਬੀਕੇ ਸੰਗੀਤਾ ਦੀਦੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦਿਵਾਲੀ ਰੌਸ਼ਨੀਆਂ ਅਤੇ ਖੁਸ਼ੀਆਂ ਦਾ ਤਿਉਹਾਰ ਹੈ। ਇਹ ਤਿਉਹਾਰ ਸਦੀਆਂ ਤੋਂ ਚੱਲੀ ਆ ਰਹੀ ਪਰੰਪਰਾ, ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ 14 ਸਾਲ ਦੇ ਬਨਵਾਸ ਤੋਂ ਬਾਅਦ ਅਯੁੱਧਿਆ ਵਾਪਸ ਆਉਣ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਇਸ ਤਿਉਹਾਰ ਨੂੰ ਨਸ਼ਾ ਮੁਕਤ ਅਤੇ ਗਰੀਨ ਦਿਵਾਲੀ ਦੇ ਰੂਪ ਵਿਚ ਮਨਾਉਣ ਦਾ ਸੱਦਾ ਦਿੰਦੇ ਕਿਹਾ ਕਿ ਇਸ ਤਿਉਹਾਰ ਦੀਆਂ ਖੁਸ਼ੀਆਂ ਵਿਚ ਹੋਰ ਵੀ ਵਾਧਾ ਕਰਨ ਲਈ ਇਹ ਤਿਉਹਾਰ ਪਰਿਵਾਰ ਸਮੇਤ ਸਮਾਜ ਨਾਲ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਪਿਆਰ, ਨਿਮਰਤਾ, ਸ਼ਹਿਨਸ਼ੀਲਤਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਭਾਜਪਾ ਮੰਡਲ ਭਗਤਾ ਭਾਈ ਦੇ ਪ੍ਰਧਾਨ ਬਬਲੇਸ਼ ਕੁਮਾਰ ਬੋਬੀ ਸਿੰਗਲਾ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬ੍ਰਹਮ ਕੁਮਾਰੀ ਆਸ਼ਰਮ ਦੇ ਸਮੂਹ ਮੈਂਬਰਾਂ ਵੱਲੋਂ ਧਾਰਮਿਕ ਭਜਨਾ ਰਾਹੀਂ ਮਾਹੌਲ ਨੂੰ ਅਧਿਆਤਮਿਕ ਦੇ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਬਬਲੇਸ਼ ਕੁਮਾਰ ਬੌਬੀ ਸਿੰਗਲਾ ਨੇ ਬੀਕੇ ਸੰਗੀਤਾ ਦੀਦੀ ਅਤੇ ਅਨੀਤਾ ਦੀਦੀ ਸਾਰੀ ਸਮੇਤ ਸਮੂਹ ਹਾਜ਼ਰ ਸੰਗਤਾਂ ਨੂੰ ਦਿਵਾਲੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਬ੍ਰਹਮ ਕੁਮਾਰੀ ਆਸ਼ਰਮ ਭਗਤਾ ਭਾਈਕਾ ਵੱਲੋਂ ਚੰਗੇ ਸਮਾਜ ਦੀ ਸਿਰਜਣਾ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਿੰਗਲਾ ਨੇ ਕਿਹਾ ਕਿ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉਥੇ ਪੈਸੇ ਦੀ ਬਰਬਾਦੀ ਵੀ ਹੁੰਦੀ ਹੈ। ਇਸ ਲਈ ਸਾਨੂੰ ਵਾਤਾਵਰਨ ਸਾਫ ਰੱਖਣ ਲਈ ਇਹਨਾਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸਮਾਗਮ ਉਪਰੰਤ ਸਮੂਹ ਸੰਗਤਾਂ ਨੂੰ ਬ੍ਰਹਮਭੋਜ (ਪ੍ਰਸ਼ਾਦ) ਵੰਡਿਆ ਗਿਆ। ਇਸ ਮੌਕੇ ਸੁਖਚੈਨ ਸਿੰਘ ਧੁੰਨਾ, ਰਾਧੇ ਸ਼ਾਮ ਗੋਇਲ, ਮਧੂ ਬਾਂਸਲ, ਨਰਿੰਦਰ ਗਰਗ ਨਿੰਦੀ, ਹਰੀਸ਼ ਕੁਮਾਰ ਤਾਇਲ, ਨਰਾਇਣ ਦਾਸ ਭਗਤਾ, ਕੌਂਸਲਰ ਸੁਨੀਤਾ ਕਟਾਰੀਆ, ਗੀਤਾ ਸਿੰਗਲਾ, ਰੀਆ ਸਿੰਗਲਾ, ਤਰੁਣ ਸਿੰਗਲਾ ਅਤੇ ਬ੍ਰਹਮ ਕੁਮਾਰੀ ਆਸ਼ਰਮ ਦੇ ਮੈਂਬਰ ਹਾਜ਼ਰ ਸਨ।