ਸੀਬੀਐੱਸਈ ਬਾਰਵੀਂ ਦੇ ਨਤੀਜੇ : ਬਠਿੰਡਾ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਬਠਿੰਡਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸਕੂਲਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਆਪਣੀ ਖੁਸ਼ੀ ਸਾਂਝੀ ਕੀਤੀ।
-ਬਾਕਸ-
-ਡੀਪੀਐੱਸ ਸਕੂਲ ਦੀ ਏਕਨੂਰ ਕੌਰ ਰਹੀ ਅੱਵਲ
ਡੀਪੀਐੱਸ ਸਕੂਲ ਦੀ ਵਿਦਿਆਰਥਣ ਏਕਨੂਰ ਕੌਰ ਨੇ ਸਾਇੰਸ ਸਟ੍ਰੀਮ ਵਿਚ 97 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਸ਼ ਸ਼ਰਮਾ ਨੇ ਕਾਮਰਸ ਸਟ੍ਰੀਮ ਵਿੱਚ 94.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਰਣਦੀਪ ਕੌਰ ਨੇ ਹਿਊਮੈਨਿਟੀਜ਼ ਗਰੁੱਪ ਵਿੱਚ 93 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸੈਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
-ਬਾਕਸ-
-ਆਰਬੀ ਡੀਏਵੀ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ
ਆਰਬੀ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਕੁੱਲ 163 ਵਿਦਿਆਰਥੀਆਂ ਨੇ ਬਾਰਹਵੀਂ ਦੀ ਪ੍ਰੀਖਿਆ ਦਿੱਤੀ ਅਤੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਵਾਣਿਜ਼ ਸਟ੍ਰੀਮ ਦੀ ਹਰਸ਼ਿਤਾ ਨੇ 97.2 ਫੀਸਦੀ ਅੰਕ ਹਾਸਲ ਕਰਕੇ ਸਕੂਲ ਟਾਪਰ ਬਣਨ ਦਾ ਮਾਣ ਹਾਸਲ ਕੀਤਾ। ਮਨੁੱਖੀ ਵਿਸ਼ਿਆਂ ਦੀ ਸਟ੍ਰੀਮ ਵਿੱਚ ਕਨਿਸ਼ਕਾ ਮਿਗਲਾਨੀ ਨੇ 95 ਫੀਸਦੀ ਅਤੇ ਸਾਇੰਸ ਸਟ੍ਰੀਮ ਵਿੱਚ ਵੈਸ਼ਣਵੀ ਪਾਲ ਨੇ 93.8 ਫੀਸਦੀ ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ 23 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਦੀ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
-ਬਾਕਸ-
-ਲਾਰਡ ਰਾਮਾ ਸਕੂਲ ਦੇ ਵਿਦਿਆਰਥੀਆਂ ਨੇ ਵੀ ਮਾਰੀ ਬਾਜ਼ੀ
ਲਾਰਡ ਰਾਮਾ ਸਕੂਲ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਕਾਮਰਸ ਗਰੁੱਪ ਵਿੱਚ ਗਿਰੀਸ਼ ਨੇ 96.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਹਿਊਮੈਨਿਟੀਜ਼ ਗਰੁੱਪ ਵਿੱਚ ਤਨਿਸ਼ਕਾ ਨੇ 94.5 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਾਇੰਸ ਸਟ੍ਰੀਮ ਵਿੱਚ ਉਦੈ ਗਰਗ ਨੇ 91.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਨਤੀਜਾ ਐਲਾਨ ਹੋਣ ਤੋਂ ਬਾਅਦ ਵਿਦਿਆਰਥੀਆਂ ਨੇ ਸਕੂਲ ਪਹੁੰਚ ਕੇ ਅਧਿਆਪਕਾਂ ਨਾਲ ਖੁਸ਼ੀ ਸਾਂਝੀ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।
-ਬਾਕਸ-
-ਸੇਂਟ ਜੇਵੀਅਰ ਸਕੂਲ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
ਸੇਂਟ ਜੇਵੀਅਰ ਸਕੂਲ ਦੇ ਪ੍ਰਥਮ ਗੁਪਤਾ ਨੇ ਕਾਮਰਸ ਸਟ੍ਰੀਮ ਵਿੱਚ 96 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸਹਜਪ੍ਰੀਤ ਕੌਰ ਨੇ ਵੀ ਕਾਮਰਸ ਸਟ੍ਰੀਮ ਵਿੱਚ 95.80 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਤਨਵੀਰ ਬਰਾੜ ਨੇ ਹਿਊਮੈਨਿਟੀਜ਼ ਗਰੁੱਪ ਵਿੱਚ 95.40 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਸਕੂਲ ਪਹੁੰਚ ਕੇ ਆਪਣੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਵਾਇਆ, ਜਦਕਿ ਅਧਿਆਪਕਾਂ ਨੇ ਉਨ੍ਹਾਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।