ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬ਼ਜ਼ੁਰਗਾਂ ਲਈ ਬਣੀ ਵਰਦਾਨ : ਵਿਧਾਇਕ ਸਿੱਧੂ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਲੋਕਾਂ ਲਈ ਬਣੀ ਵਰਦਾਨ: ਬਲਕਾਰ ਸਿੱਧੂ
Publish Date: Mon, 11 May 2026 04:39 PM (IST)
Updated Date: Tue, 12 May 2026 04:03 AM (IST)
-ਮਹਿਰਾਜ ਤੋਂ ਧਾਰਮਿਕ ਸਥਾਨਾਂ ਲਈ 45ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜਸਪਾਲ ਪਾਲੀ, ਪੰਜਾਬੀ ਜਾਗਰਣ, ਮਹਿਰਾਜ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਤੀਰਥ ਯਾਤਰਾ ਸਕੀਮ ਦੀ ਸ਼ਲਾਘਾ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਇਹ ਸਕੀਮ ਖਾਸ ਤੌਰ ’ਤੇ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਇਕ ਵੱਡਾ ਤੋਹਫ਼ਾ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਧੀਆ ਅਤੇ ਸੁਵਿਧਾਜਨਕ ਪ੍ਰਬੰਧ ਕਰ ਰਹੀ ਹੈ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੋਕਾ ਮਿਲ ਰਿਹਾ ਹੈ। ਅੱਜ ਪਿੰਡ ਮਹਿਰਾਜ ਤੋਂ ਧਾਰਮਿਕ ਯਾਤਰਾ ਲਈ ਰਵਾਨਾ ਹੋ ਰਹੀ ਰਾਮਪੁਰਾ ਫੂਲ ਹਲਕੇ ਵਿੱਚੋਂ 45ਵੀਂ ਬੱਸ ਨੂੰ ਹਰੀ ਝੰਡੀ ਦੇਣ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝੀਵਾਲਤਾ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਬਜ਼ੁਰਗਾਂ ਦੀ ਇੱਛਾ ਸੀ ਕਿ ਉਹ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਇਸ ਲੋਕ ਭਲਾਈ ਸਕੀਮ ਨਾਲ ਅੱਜ ਉਨ੍ਹਾਂ ਦੀ ਇਹ ਰੀਝ ਪੂਰੀ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ ਦੇ ਚਿਹਰਿਆਂ ’ਤੇ ਦਰਸ਼ਨਾਂ ਲਈ ਜਾਂਦੇ ਸਮੇਂ ਦਿਖ ਰਹੀ ਖੁਸ਼ੀ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀ ਇਹ ਪਹਿਲ ਲੋਕਾਂ ਦੇ ਦਿਲਾਂ ਨੂੰ ਛੂਹ ਰਹੀ ਹੈ। ਇਸ ਮੌਕੇ ਬਜ਼ੁਰਗਾਂ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਬਲਕਾਰ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਲਈ ਯਾਦਗਾਰ ਸਾਬਤ ਹੋਵੇਗਾ।•
ਇਸ ਮੌਕੇ ਯੋਧਾ ਮਹਿਰਾਜ ,ਨਿਰਮਲ ਨਿੰਮਾ ਬਲਾਕ ਪ੍ਰਧਾਨ, ਲੱਖਾ ਮਹਿਰਾਜ ਸਾਬਕਾ ਕੌਂਸਲਰ, ਜਸਕਰਨ ਸਿੰਘ ਮਾਨਾਂ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਲੱਖਾ ਸਰਪੰਚ, ਪੰਮਾ ਕੌਂਸਲਰ, ਗੁਰਦੀਪ ਸਿੰਘ ਢੂਲੇਵਾਲਾ, ਗੁਰਵਿੰਦਰ ਕੌਂਸਲਰ, ਨਵਦੀਪ ਸਿੰਘ ਨੀਟਾ, ਬਖਸ਼ੀਸ਼ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸਰਪੰਚ ਕੁਲਵੰਤ ਸਿੰਘ, ਸਤਬੀਰ ਸਿੰਘ ਬਿੰਦਾ, ਪਰਵਿੰਦਰ ਸਿੰਘ ਮਹਿਰਾਜ, ਜੱਸਾ ਸਿੰਘ, ਮਹਿਮਾ ਸਿੰਘ ਹੋਰ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।