ਡਾ. ਬਲਬੀਰ ਸਿੰਘ ਸਕੂਲ ਦੀ ਨਤੀਜਾ 100 ਫੀਸਦੀ ਰਿਹਾ

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਡਾ. ਬਲਬੀਰ ਸਿੰਘ ਸਕੂਲ ਆਫ ਐਕਸੀਲੈਂਸ ਭਗਤਾ ਭਾਈਕਾ ਸਿੱਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਆਪਣੇ ਪੈਰ ਮਜ਼ਬੂਤ ਕਰਕੇ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਹਾਲ ਹੀ ਆਈਸੀਐਸਈ ਬੋਰਡ ਵੱਲੋਂ ਦਸਵੀਂ ਜਮਾਤ ਦਾ ਐਲਾਨਿਆ ਗਿਆ ਨਤੀਜਾ 100 ਫੀਸਦੀ ਪ੍ਰਾਪਤ ਕੀਤਾ ਹੈ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪ੍ਰੀਖਿਆ ਵਿੱਚ ਕਾਮਯਾਬੀ ਹਾਸਲ ਕੀਤੀ, ਜਿਸ ਨਾਲ ਸਕੂਲ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਹੋਇਆ ਹੈ। ਇਸ ਪ੍ਰੀਖਿਆ ਵਿੱਚ ਨਵਜੋਤ ਕੌਰ ਨੇ 84 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਵਨਦੀਪ ਸਿੰਘ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਮਨਦੀਪ ਕੌਰ ਕਲੇਰ ਨੇ 75 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਦੇ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਦੱਸਿਆ ਕਿ ਵੱਖ ਵੱਖ ਵਿਸ਼ਿਆਂ ਵਿੱਚੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਪੰਜਾਬੀ ਵਿਸ਼ੇ ਵਿੱਚ ਗਗਨਦੀਪ ਕੌਰ, ਜੈਸਮੀਨ ਕੌਰ, ਗੁਰਅੰਸ਼ਦੀਪ ਕੌਰ ਅਤੇ ਅਨਮੋਲਪ੍ਰੀਤ ਸਿੰਘ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ। ਅੰਗਰੇਜ਼ੀ ਵਿਸ਼ੇ ਵਿੱਚੋਂ ਨਵਜੋਤ ਕੌਰ, ਹਰਮਨਦੀਪ ਕੌਰ ਕਲੇਰ ਅਤੇ ਪਵਨਦੀਪ ਸਿੰਘ, ਸਰੀਰਕ ਸਿੱਖਿਆ ਵਿੱਚੋਂ ਨਵਜੋਤ ਕੌਰ, ਪਵਨਦੀਪ ਸਿੰਘ, ਅਨਮੋਲਪ੍ਰੀਤ ਸਿੰਘ ਅਤੇ ਮਨਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਦ ਕਿ ਮੈਥ ਵਿਸ਼ੇ ਵਿੱਚ ਨਵਜੋਤ ਕੌਰ, ਜੈਸਮੀਨ ਕੌਰ ਅਤੇ ਪਵਨਦੀਪ ਸਿੰਘ ਅੱਗੇ ਰਹੇ, ਸਾਇੰਸ ਵਿੱਚ ਨਵਜੋਤ ਕੌਰ, ਪਵਨਦੀਪ ਸਿੰਘ, ਹਰਮਨਦੀਪ ਕੌਰ ਕਲੇਰ ਅਤੇ ਮਨਰੀਤ ਕੌਰ, ਸਮਾਜਿਕ ਸਿੱਖਿਆ ਵਿੱਚ ਨਵਜੋਤ ਕੌਰ, ਪਵਨਦੀਪ ਸਿੰਘ ਅਤੇ ਮਨਰੀਤ ਕੌਰ ਨੇ ਨੇ ਵਧੀਆ ਅੰਕ ਪ੍ਰਾਪਤ ਕੀਤੇ। ਪ੍ਰਿੰਸੀਪਲ ਬਰਾੜ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ, ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ।
ਸਕੂਲ ਦੇ ਚੇਅਰਪਰਸਨ ਡਾ. ਪ੍ਰਨੀਤ ਕੌਰ ਦਿਓਲ ਅਤੇ ਗੁਰਦਿਆਲ ਸਿੰਘ ਬੁੱਟਰ ਨੇ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ, ਸਮੂਹ ਸਟਾਫ ਅਤੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਕੂਲ ਦੀ ਪ੍ਰਿੰਸੀਪਲ ਸੁਖਜੀਤਕੌਰ ਬਰਾੜ ਵੱਲੋਂ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂਦੇ ਅਨੁਸ਼ਾਸਨ, ਲਗਨ ਅਤੇ ਸਮਰਪਣ ਦਾ ਨਤੀਜਾ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਕੂਲ ਅੱਗੇ ਵੀ ਉੱਚ ਸਿੱਖਿਆ ਲਈ ਹਰ ਸੰਭਵ ਸਹਾਇਤਾ ਪ੍ਰਦਾਨਕਰਦਾ ਰਹੇਗਾ। ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਇਸ ਸ਼ਾਨਦਾਰ ਨਤੀਜੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜਾ ਨਾ ਸਿਰਫ਼ ਸਕੂਲ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ ਅਤੇ ਭਵਿੱਖ ਵਿੱਚ ਵੀ ਇਨ੍ਹਾਂ ਜਿਹੀਆਂ ਕਾਮਯਾਬੀਆਂ ਦੀ ਉਮੀਦ ਜਤਾਈ ਜਾ ਰਹੀ ਹੈ।