ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਕੀਤਾ ਡੇਂਗੂ ਸਰਵੇ
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਕੀਤਾ ਡੇਂਗੂ ਸਰਵੇ
Publish Date: Fri, 22 May 2026 04:42 PM (IST)
Updated Date: Sat, 23 May 2026 04:04 AM (IST)

-ਪੰਛੀਆਂ ਲਈ ਰੱਖੇ ਕਟੋਰੇ ਦੀ ਸਫ਼ਾਈ ਤੇ ਘਰ ’ਚ ਪਏ ਕਬਾੜ ਦਾ ਕੀਤਾ ਜਾਵੇ ਨਿਪਟਾਰਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਡੇਂਗੂ ਅਤੇ ਮਲੇਰੀਆ ਦਾ ਸਰਵੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ ਨੇ ਦੱਸਿਆ ਜ਼ਿਲ੍ਹਾ ਸਿਹਤ ਵਿਭਾਗ ਦੀ ਹਦਾਇਤਾਂ ਅਨੁਸਾਰ ਡੇਂਗੂ ਬਿਮਾਰੀ ਤੋਂ ਬਚਾਅ ਅਤੇ ਕਾਬੂ ਲਈ ਅੱਜ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਸਰਵੇ ਕਰਵਾਇਆ ਗਿਆ। ਇਸ ਦੌਰਾਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਰੁਕਿਆ ਹੋਇਆ ਸਾਫ਼ ਅਤੇ ਗੰਦਾ ਪਾਣੀ ਚੈਕ ਕੀਤਾ, ਲਾਰਵਾ ਦੀ ਮੌਜੂਦਗੀ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਡੇਂਗੂ ਰੋਕਥਾਮ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਸਰਵੇ ਦੌਰਾਨ ਜਿਨ੍ਹਾਂ ਘਰਾਂ ਵਿੱਚ ਲਾਰਵਾ ਪਾਇਆ ਗਿਆ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਸਫਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣਾ ਪੂਰਾ ਸਹਿਯੋਗ ਦੇਣ ਤਾਂ ਜੋ ਡੇਂਗੂ ਬਿਮਾਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਨਾਗਰਿਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਬੁਖਾਰ ਜਾਂ ਡੇਂਗੂ ਦੇ ਲੱਛਣ ਨਜ਼ਰ ਆਉਣ ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ, ਫਾਗਿੰਗ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ। ਹਰੇਕ ਸਰਕਾਰੀ ਦਫਤਰਾਂ ਵਿੱਚ ਹਰ ਸੁੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ, ਜਿਸ ਦੌਰਾਨ ਘਰ ਅਤੇ ਦਫ਼ਤਰਾਂ ਵਿਚ ਮੌਜੂਦ ਕੂਲਰਾਂ, ਫਰਿੱਜ਼ ਦੀ ਟਰੇਅ, ਪੰਛੀਆਂ ਲਈ ਰੱਖੇ ਪਾਣੀ ਦੇ ਕਟੋਰੇ ਆਦਿ ਦੀ ਸਫਾਈ ਕੀਤੀ ਜਾਵੇ ਅਤੇ ਘਰ ਵਿੱਚ ਵਾਧੂ ਪਏ ਕਬਾੜ ਦਾ ਸਾਮਾਨ ਆਦਿ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲੱਛਣ ਜਿਸ ਵਿੱਚ ਇਕ ਦਮ ਤੇਜ਼ ਬਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਚਮੜੀ ’ਤੇ ਦਾਣੇ ਆਦਿ ਨਜਰ ਆਉਣ ਤਾ ਤਰੁੰਤ ਸਿਹਤ ਸੰਸਥਾ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾ ਦੇ ਨੁਮਾਇੰਦਿਆ ਅਤੇ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।