ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ
ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ
Publish Date: Wed, 20 May 2026 04:26 PM (IST)
Updated Date: Thu, 21 May 2026 04:01 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦੇ ਸਨਮਾਨ ਵਿੱਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਦਿਆਰਥਣਾਂ ਦੇ ਮਾਪਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਆਪਣੀਆਂ ਧੀਆਂ ਦੀਆਂ ਉਪਲਬਧੀਆਂ ‘ਤੇ ਖੁਸ਼ੀ ਪ੍ਰਗਟਾਈ। ਸਮਾਗਮ ਦੌਰਾਨ ਕਾਲਜ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸਾਹਿਬਾਨ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਕੂਲ ਰਜਿਸਟਰਾਰ ਪ੍ਰੋ ਪੁਸ਼ਪਿੰਦਰ ਕੌਰ ਨੇ ਐਲਾਨ ਕੀਤੇ ਗਏ ਨਤੀਜਿਆਂ ਬਾਰੇ ਦੱਸਦਿਆਂ ਕਿਹਾ ਕਿ ਬਾਰਵੀਂ ਆਰਟਸ ਦੀ ਸੁਖਮਨਦੀਪ ਕੌਰ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾਂ ਸਥਾਨ ਸ਼ਰਨ ਨੇ 91 ਫ਼ੀਸਦੀ ਅੰਕ ਹਾਸਿਲ ਕਰਕੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 89 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਇੰਸ ਵਿਭਾਗ ਵਿੱਚ ਜਸ਼ਨਦੀਪ ਕੌਰ 88 ਫ਼ੀਸਦੀ ਯਸ਼ਿਕਾ 85 ਫ਼ੀਸਦੀ ਅਤੇ ਪ੍ਰਦੀਪ ਕੌਰ ਨੇ 84 ਫ਼ੀਸਦੀ ਅੰਕ ਹਾਸਲ ਕਰਕੇ ਕਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਬਾਰਵੀਂ ਕਾਮਰਸ ਵਿਭਾਗ ਵਿੱਚ ਅਮਨਪ੍ਰੀਤ ਕੌਰ ਨੇ 88.4 ਫ਼ੀਸਦੀ ਲਵਪ੍ਰੀਤ ਕੌਰ ਨੇ 88 ਫ਼ੀਸਦੀ ਅਤੇ ਅਮਾਨਤਰੀਤ ਕੌਰ ਨੇ 87.6 ਫ਼ੀਸਦੀ ਅੰਕ ਹਾਸਲ ਕਰਕੇ ਕਰਮਵਾਰ ਪਹਿਲਾਂ ਦੂਜਾ ਤੇ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਇੰਚਾਰਜ ਪ੍ਰੋ ਹਰਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ ਅਤੇ ਮਾਪਿਆਂ ਦੇ ਸਹਿਯੋਗ ਨਾਲ ਹੀ ਵਿਦਿਆਰਥੀ ਜੀਵਨ ਵਿੱਚ ਉੱਚੀਆਂ ਉਡਾਣਾਂ ਭਰ ਸਕਦੇ ਹਨ। ਕਾਲਜ ਦੇ ਸ਼ਾਨਦਾਰ ਨਤੀਜਿਆਂ ‘ਤੇ ਪ੍ਰੋ ਸ਼ਾਲਿਨੀ ਸਹਿਗਲ, ਸਮੂਹ ਸਟਾਫ ਅਤੇ ਮਾਪਿਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ