ਫੈਡਰੇਸ਼ਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਫੈਡਰੇਸ਼ਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Publish Date: Fri, 01 May 2026 05:26 PM (IST)
Updated Date: Sat, 02 May 2026 04:08 AM (IST)
-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਨਆਰੇਬਾਜ਼ੀ
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਇਕਾਈ ਬਠਿੰਡਾ ਵੱਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਮੁਲਾਜ਼ਮਾਂ ਨੇ ਸਭ ਤੋਂ ਪਹਿਲਾਂ ਸ਼ਹੀਦਾਂ ਦੀ ਯਾਦ ਵਿਚ ਝੰਡਾ ਲਹਿਰਾ ਕੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ, ਹੰਸਰਾਜ ਬੀਜਵਾ, ਕਿਸ਼ੋਰ ਚੰਦ ਗਾਜ, ਕੁਲਵੰਤ ਸਿੰਘ ਬੁਰਜ ਥਰੋੜ, ਜਸਪਾਲ ਸਿੰਘ ਜੱਸੀ ਸੁਖਚੈਨ ਸਿੰਘ, ਦਰਸ਼ਨ ਸ਼ਰਮਾ, ਰਣਜੀਤ ਸਿੰਘ ਸਿੱਧੂ,ਪਰਮ ਚੰਦ ਬਠਿੰਡਾ, ਬਲਵੀਰ ਸਿੰਘ ਭੱਟੀ, ਗੁਰਮੀਤ ਸਿੰਘ ਭੋਡੀਪੁਰਾ, ਅੰਮ੍ਰਿਤਪਾਲ ਸਿੰਘ,ਬਲਜਿੰਦਰ ਸਿੰਘ ਨੇ ਕਿਹਾ ਕਿ ਜੋ ਸਾਡੇ ਸ਼ਹੀਦਾਂ ਨੇ ਆਪਣੇ ਖੂਨ ਨਾਲ ਸਾਨੂੰ ਹੱਕ ਲੈ ਕੇ ਦਿੱਤੇ ਸਨ ਮੌਜੂਦਾ ਸਰਕਾਰਾਂ ਉਨ੍ਹਾਂ ਹੱਕਾਂ ਤੇ ਡਾਕਾ ਮਾਰ ਰਹੀਆਂ ਹਨ। ਕੇਂਦਰ ਤੇ ਰਾਜ ਦੀਆਂ ਸਰਕਾਰਾਂ ਪੂੰਜੀਪਤੀਆਂ ਦੀਆਂ ਹੱਥ ਠੋਕਾ ਬਣ ਕੇ ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਪਣੇ ਚਾਰ ਸਾਲ ਦੇ ਵਰ੍ਹੇ ਪੂਰੇ ਕਰਨ ਤੋਂ ਬਾਅਦ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।
ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਨੇ ਕਿਹਾ ਕਿ ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਖਿਲਾਫ 7 ਮਈ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਵਿਚ ਬਠਿੰਡਾ ਤੋਂ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਰਾਜਪਾਲ ਸਿੰਘ ਜਗਲਾਤ, ਜਸਵਿੰਦਰ ਪਾਲ ਸਿੰਘ, ਗੁਰਚਰਨ ਸਿੰਘ ਜੋੜਕੀਆਂ, ਜਸਪਾਲ ਸਿੰਘ ਖੇਤੀ ਖੋਜ ਕੇਂਦਰ ਬਠਿੰਡਾ,ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਅਮਨਾ, ਸੁਰੇਸ਼ ਕੁਮਾਰ ਗੁਨਿਆਣਾ ਹਰਮਨਪ੍ਰੀਤ ਸਿੰਘ, ਹਰਦੀਪ ਸਿੰਘ ਮੌਜੂਦ ਸਨ।