ਕਲੇਰ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ
ਕਲੇਰ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ
Publish Date: Wed, 13 May 2026 05:05 PM (IST)
Updated Date: Thu, 14 May 2026 04:01 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸੀਆਈਐੱਸਸੀਈ ਜ਼ੋਨਲ ਅਥਲੈਟਿਕ ਟੂਰਨਾਮੈਂਟ ਫਿਰੋਜ਼ਪੁਰ ਵਿਖੇ ਕਰਵਾਇਆ, ਜਿਸ ’ਚ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੋਚ ਬੇਅੰਤ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸਨ ਕਰਦਿਆਂ 25 ਸੋਨੇ ਦੇ ਤਗਮੇ, 28 ਚਾਂਦੀ ਤੇ 14 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਤੇ ਮੁੱਖਅਧਿਆਪਕ ਸ਼ਸ਼ੀਕਾਂਤ ਵੱਲੋਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਜੇਤੂ ਖਿਡਾਰੀਆਂ, ਕੋਚਾਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਤੇ ਹੋਰ ਸਰਗਰਮੀਆਂ ’ਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ। ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਕੋਆਰਡੀਨੇਟਰ, ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।