ਕੋਠਾਗੁਰੂ ਦੀਆਂ ਦੋ ਵਿਦਿਆਰਥਣਾਂ ਨੇ ਸੂਬੇ ’ਚੋਂ 14ਵਾਂ ਅਤੇ 15ਵਾਂ ਸਥਾਨ ਪ੍ਰਾਪਤ ਕੀਤਾ

-ਦੋਵੇਂ ਵਿਦਿਆਰਥਣਾਂ ਨੇ 8ਵੀਂ ’ਚ ਵੀ ਪੰਜਾਬ ’ਚੋਂ 5ਵਾਂ ਤੇ 7ਵਾਂ ਸਥਾਨ ਕੀਤਾ ਸੀ ਹਾਸਲ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਐਲਾਨੇ ਗਏ ਨਤੀਜਿਆਂ ’ਚ ਪੀਐੱਮ ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ (ਲੜਕੀਆਂ) ਕੋਠਾਗੁਰੂ ਦੀਆਂ ਦੋ ਵਿਦਿਆਰਥਣਾਂ ਇਸ ਵਾਰ ਮੁੜ ਮੈਰਿਟ ਸੂਚੀ ਮੁੜ ’ਚ 14ਵਾਂ ਅਤੇ 15ਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦੀ ਵਿਦਿਅਕ ਖੇਤਰ ਵਿਚ ਸ਼ਾਨਦਾਰ ਚਰਚਾ ਕਰਵਾਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਬੱਚਿਆਂ ਨੇ ਅੱਠਵੀਂ ਵਿੱਚੋਂ ਵੀ ਪੰਜਾਬ ਵਿੱਚੋਂ ਪੰਜਵਾਂ ਤੇ ਸੱਤਵਾਂ ਸਥਾਨ ਪ੍ਰਾਪਤ ਕਰਕੇ ਮੈਰਿਟ ’ਚ ਸਥਾਨ ਬਣਾਇਆ ਸੀ ਅਤੇ ਇਸ ਪ੍ਰਾਪਤੀ ਬਦਲੇ ਮਾਲਵਾ ਖੇਤਰ ਦੇ ਨਾਮਵਰ ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਉਕਤ ਵਿਦਿਆਰਥਣਾਂ ਦਾ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਸੀ। ਸ਼ਾਨਦਾਰ ਨਤੀਜਿਆਂ ਨੂੰ ਸਕੂਲ ਦੀ ਇਲਾਕੇ ਭਰ ਵਿਚ ਵਾਹ ਵਾਹ ਹੋ ਰਹੀ ਹੈ। ਜਾਣਕਾਰੀ ਅਨੁਸਾਰ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਕੋਠਾ ਗੁਰੂ (ਲੜਕੀਆਂ) ਦੀ ਹੋਣਹਾਰ ਵਿਦਿਆਰਥਣ ਕਾਜਲ ਪੁੱਤਰੀ ਸੁਭਾਸ਼ ਚੰਦ ਵਾਸੀ ਕੋਠਾਗੁਰੂ ਨੇ 650 ਵਿੱਚੋਂ 631 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਦੀ ਮੈਰਿਟ ਸੂਚੀ ਵਿੱਚ 14ਵਾਂ ਸਥਾਨ ਹਾਸਲ ਕੀਤਾ ਹੈ, ਜਦਕਿ ਹਰਮਨਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਕੋਠਾਗੁਰੂ ਨੇ 630 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 15ਵਾਂ ਸਥਾਨ ਆਪਣੇ ਨਾਮ ਕੀਤਾ।
ਇਸ ਸ਼ਾਨਦਾਰ ਪ੍ਰਾਪਤੀ ਨਾਲ ਦੋਵੇਂ ਵਿਦਿਆਰਥਣਾਂ ਨੇ ਬਠਿੰਡਾ ਜ਼ਿਲ੍ਹੇ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਵਿਦਿਆਰਥਣ ਕਾਜਲ ਨੇ ਜ਼ਿਲ੍ਹਾ ਮੈਰਿਟ ਵਿੱਚ ਪੰਜਵਾਂ ਅਤੇ ਹਰਮਨਪ੍ਰੀਤ ਕੌਰ ਨੇ ਛੇਵਾਂ ਸਥਾਨ ਪ੍ਰਾਪਤ ਕੀਤਾ। ਬਠਿੰਡਾ ਜ਼ਿਲ੍ਹੇ ਦੀ ਮੈਰਿਟ ਵਿੱਚ ਸ਼ਾਮਲ ਸੱਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚੋਂ ਕਾਜਲ ਨੇ ਦੂਜਾ ਅਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਾਣ ਹੋਰ ਵਧਾਇਆ ਹੈ। ਇਸ ਮੌਕੇ ਸਕੂਲ ਦੇ ਮੁੱਖਅਧਿਆਪਕਾ ਅਮਨਜੀਤ ਕੌਰ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥਣਾਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਭਰਪੂਰ ਸਹਿਯੋਗ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਬੱਚੀਆਂ ਦੀ ਇਸ ਉਪਲੱਬਧੀ ਨੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ ਹੈ ਤੇ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਬਣੇਗੀ। ਸਕੂਲ ਦੇ ਸਮੂਹ ਸਟਾਫ ਮੈਂਬਰਾਂ, ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਨਾ ਕੇ ਵਧਾਈ ਦਿੰਦੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਮੁੱਖਅਧਿਆਪਕਾ ਅਮਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਪਾਸ ਰਿਹਾ ਅਤੇ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਨਤੀਜਾ ਦਿੱਤਾ।
ਇਸ ਮੌਕੇ ਅਮਨਜੀਤ ਕੌਰ ਮੁੱਖ ਅਧਿਆਪਕਾ ਤੋਂ ਇਲਾਵਾ ਪਿੰਕੀ ਰਾਣੀ, ਇੰਦਰਜੀਤ ਕੌਰ, ਗੀਤਾ ਛਾਬੜਾ, ਮਨਜਿੰਦਰ ਕੌਰ ਭੱਲਾ, ਅਨੂਪ੍ਰੀਤ, ਗੁਰਵਿੰਦਰ ਕੌਰ, ਵੀਰਪਾਲ ਕੌਰ, ਅਵਨੀਤ ਕੌਰ, ਸੰਦੀਪ ਕੌਰ, ਸਿੰਦਰਪਾਲ ਕੌਰ, ਰੀਟਾ ਰਾਣੀ, ਨਵਜੋਤ ਕੌਰ ਸਿੱਧੂ, ਵਿੱਕਾ ਕੁਮਾਰ, ਪਰਮਿੰਦਰ ਕੌਰ, ਪਨਿਦਰਜੀਤ ਸਿੰਘ, ਅਮਨਦੀਪ ਕੌਰ, ਪਰਮਿਲਾ, ਬਲਵੰਤ ਸਿੰਘ ਆਦਿ ਹਾਜ਼ਰ ਸਨ।