ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਨੂੰ ਮਿਲਿਆ ਭਰਵਾਂ ਹੁੰਗਾਰਾ

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸਬੰਧੀ ਬਿੱਲ ਪਾਸ ਕਰਨ ਉਪਰੰਤ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਨੂੰ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਨਗਰ ਕੋਟਸ਼ਮੀਰ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬਠਿੰਡਾ ਦਿਹਾਤੀ ਵਿਚ ਮੁੱਖ ਮੰਤਰੀ ਦੇ ਸਵਾਗਤ ਲਈ ਰੈਲੀ ਤੋਂ ਵੀ ਵੱਧ ਇਕੱਠ ਦੇਖਣ ਨੂੰ ਮਿਲਿਆ, ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਬਾਦਲਾਂ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ’ਚ ਵੀ ‘ਝਾੜੂ’ ਦੀ ਗੂੰਜ ਲਗਾਤਾਰ ਮਜ਼ਬੂਤ ਹੋ ਰਹੀ ਹੈ। ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਤੇ “ਭਗਵੰਤ ਮਾਨ ਜ਼ਿੰਦਾਬਾਦ” ਦੇ ਨਾਅਰੇ ਲਾ ਕੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਸਰਕਾਰ ਹਮੇਸ਼ਾ ਵਚਨਬੱਧ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਜਸਵਿੰਦਰ ਸਿੰਘ ਸ਼ਿੰਦਾ ਨੇ ਦੂਰ-ਦੂਰ ਤੋਂ ਪਹੁੰਚੀਆਂ ਸੰਗਤਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਕਿਸਾਨ ਵਿੰਗ ਦੇ ਸੂਬਾ ਸਕੱਤਰ ਤੇ ਸਹਿਕਾਰੀ ਬੈਂਕ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਵੀ ਪ੍ਰਬੰਧਕ ਕਮੇਟੀ ਕੋਟਸ਼ਮੀਰ ਤੇ ਸਮੂਹ ਸੰਗਤ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ। ਇਸ ਮੌਕੇ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ੍ਹ, ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ, ਬਲਾਕ ਪ੍ਰਧਾਨ ਜਰਨੈਲ ਸਿੰਘ ਕੋਟਫੱਤਾ, ਸੁਖਜੀਤ ਸਿੰਘ ਨੰਬਰਦਾਰ ਜੱਸੀ ਪੌ ਵਾਲੀ, ਸੇਠੀ ਗਿੱਲ ਜੱਸੀ ਪੌ ਵਾਲੀ, ਸਰਪੰਚਲਖਪ੍ਰੀਤ ਸਿੰਘ ਬਰਾੜ ਗੁਲਾਬਗੜ੍ਹ, ਸਾਬਕਾ ਸਰਪੰਚ ਭੋਲਾ ਸਿੰਘ ਗੁਲਾਬਗੜ੍ਹ, ਸੁਖਜਿੰਦਰ ਸਿੰਘ ਰੋਮਾਣਾ, ਕੋਟਸ਼ਮੀਰ ਤੋਂ ਗੁਰਦੁਆਰਾ ਜੰਡਾਲੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪ੍ਰਦੀਪ ਸਿੰਘ, ਬਸੰਤ ਸਿੰਘ ਖਾਲਸਾ, ‘ਆਪ’ ਦੇ ਆਗੂ ਪਰਮਜੀਤ ਸਿੰਘ ਪੰਮਾ, ਕੌਂਸਲਰ ਲਖਵਿੰਦਰ ਸਿੰਘ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਜਲੰਧਰ ਸਿੰਘ, ਦਲਵੀਰ ਸਿੰਘ ਕੌਂਸਲਰ, ਮਨਪ੍ਰੀਤ ਸਿੰਘ ਮਨੀ, ਜਗਰੂਪ ਸਿੰਘ ਕੌਂਸਲਰ, ਪ੍ਰਗਟ ਸਿੰਘ ਮੀਨੇਕਾ, ਹਰਪ੍ਰੀਤ ਸਿੰਘ ਰਤੜਾ, ਸੁਖਮੰਦਰ ਸਿੰਘ ਬੁੱਟਰ, ਮੱਖਣ ਸਿੰਘ, ਗੋਰਾ ਸਿੰਘ ਕੱਬੇ, ਸੋਨੀ ਝੱਬਰ, ਸੁਖਰਾਜ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ ਸਾਬਕਾ ਪੰਚ, ਜਰਨੈਲ ਸਿੰਘ ਪ੍ਰਧਾਨ, ਬੱਗਾ ਬਾਲੇਕਾ, ਮਨੀ ਅਲਬੇਲ ਕਾ, ਭੋਲਾ ਸਿੰਘ ਮਟਕਣਾ, ਕੁਲਦੀਪ ਸਿੰਘ ਨੰਦਕਾ, ਮਨਜੀਤ ਸਿੰਘ, ਜਗਦੇਵ ਸਿੰਘ ਮੈਂਬਰ, ਹੈਪੀ ਮਿਸਤਰੀ, ਜਸਪਾਲ ਸਿੰਘ ਬਿੰਨੇ ਕਾ, ਬਲਕਰਨ ਸਿੰਘ, ਹਰਜੀਤ ਚਹਿਲ, ਬਲਜਿੰਦਰ ਪ੍ਰਧਾਨ, ਗਗਨ ਖਿਲੂ ਕਾ, ਗੁਣੀ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਤਪਾਲ ਸਿੰਘ, ਜਸਪਾਲ ਸਿੰਘ ਤੋਤੀ ਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਤੇ ਬਠਿੰਡਾ ਦਿਹਾਤੀ ਦੇ ਪਿੰਡਾਂ ਤੋਂ ਪੰਚ-ਸਰਪੰਚ ਹਾਜ਼ਰ ਸਨ।