ਵਿਧਾਇਕ ਜਗਸੀਰ ਸਿੰਘ ਵੱਲੋਂ ਕੰਪਿਊਟਰ ਲੈਬ ਦਾ ਉਦਘਾਟਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਸਰਕਾਰ ਦੁਆਰਾ ਚਲਾਈ ਗਈ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਅਧੀਨ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਵਿਖੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਨਵੀਂ ਬਣੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਰਮੰਦਰ ਸਿੰਘ ਬਰਾੜ ਸਿੱਖਿਆ ਕੋਆਰਡੀਨੇਟਰ ਮਾਲਵਾ ਜ਼ੋਨ (ਪੱਛਮੀ ), ਜਸਕਰਨ ਸਿੰਘ ਬਲਾਕ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਆਸ਼ੂ ਸਿੰਘ ਚੱਕ ਫਤਿਹ ਸਿੰਘ ਵਾਲਾ, ਕੁਲਵਿੰਦਰ ਸਿੰਘ ਕਟਾਰੀਆ ਮੁੱਖਅਧਿਆਪਕ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ, ਗਗਨਦੀਪ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਪੂਹਲੀ, ਮੁੱਖ ਅਧਿਆਪਕ ਸੰਜੀਵ ਕੁਮਾਰ ਸਰਕਾਰੀ ਹਾਈ ਸਕੂਲ ਬੀਬੀਵਾਲਾ, ਪਿੰਡ ਗੋਬਿੰਦਪੁਰਾ ਦੇ ਸਰਪੰਚ ਅਵਤਾਰ ਸਿੰਘ ਬੂਟਾ, ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੁਮਨਪ੍ਰੀਤ ਕੌਰ, ਪੰਚਾਇਤ ਮੈਂਬਰ, ਹੋਰ ਪਤਵੰਤੇ ਸੱਜਣ ਤੇ ਬੱਚਿਆਂ ਦੇ ਮਾਪੇ ਸ਼ਾਮਲ ਸਨ।
ਇਸ ਸਮੇਂ ਪ੍ਰਿੰਸੀਪਲ ਜਸਵੀਰ ਸਿੰਘ ਬੇਗਾ ਦੀ ਅਗਵਾਈ ਵਿਚ ਉਚੇਚੇ ਤੌਰ ’ਤੇ ਉਦਘਾਟਨੀ ਸਮਾਰੋਹ ਨੂੰ ਸਮਰਪਿਤ ਸਕੂਲ ਕੈਂਪਸ ਵਿਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧੀ ਗੀਤ, ਡਾਂਸ ਤੇ ਕੋਰਿਓਗ੍ਰਾਫੀ ਆਦਿ ਦੀਆਂ ਖੂਬਸੂਰਤ ਪੇਸ਼ਕਾਰੀਆਂ ਦਿੱਤੀਆਂ। ਇਸ ਦੌਰਾਨ ਵਿਧਾਇਕ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਮੌਜੂਦਾ ਸਰਕਾਰ ਵੱਲੋਂ ਸਕੂਲਾਂ ਵਿਚ ਮੁੱਹਈਆ ਕਰਵਾਈਆਂ ਗਈਆਂ ਬੁਨਿਆਦੀ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਕਿ ਉਹ ਇਨ੍ਹਾਂ ਦਾ ਭਰਪੂਰ ਲਾਭ ਉਠਾ ਸਕਣ। ਮਾਲਵਾ ਜੋਨ ਦੇ ਸਿੱਖਿਆ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਵੀ ਪੰਜਾਬ ਸਰਕਾਰ ਦੁਆਰਾ ਸਿੱਖਿਆ ਅਤੇ ਹੋਰ ਖੇਤਰਾਂ ਵਿਚ ਕੀਤੇ ਜਾ ਰਹੇ ਮਹੱਤਵਪੂਰਨ ਕੰਮਾਂ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ ਜਸਵੀਰ ਸਿੰਘ ਬੇਗਾ ਨੇ ਪ੍ਰੋਗਰਾਮ ਦੌਰਾਨ ਜਾਣਕਾਰੀ ਦਿੱਤੀ ਕਿ ਸਕੂਲ ਨੂੰ ਆਈ ਗ੍ਰਾਂਟ ਸਦਕਾ ਨਵੀਂ ਬਣੀ ਕੰਪਿਊਟਰ ਲੈਬ ਨਾਲ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਸਕੂਲ ਵਿਚ ਦੋ ਐੱਨਐੱਸਕਿਊਐੱਫ ਲੈਬਾਂ ਅਤੇ ਦੋ ਹੋਰ ਕਮਰਿਆਂ ਦੇ ਨਿਰਮਾਣ ਦਾ ਕੰਮ ਵੀ ਚੱਲ ਰਿਹਾ ਹੈ।
ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਅਤੇ ਪਿੰਡ ਗੋਬੰਦਪੁਰਾ ਦੀ ਸਮੁੱਚੀ ਪੰਚਾਇਤ ਵੱਲੋਂ ਸਕੂਲ ਦੇ ਹੋਰ ਵਿਕਾਸ ਲਈ ਮੰਗ ਪੱਤਰ ਵੀ ਦਿੱਤਾ ਗਿਆ, ਜਿਸ ’ਤੇ ਵਿਧਾਇਕ ਵੱਲੋਂ ਸਹਿਮਤੀ ਜਤਾ ਕੇ ਸਾਰਾ ਕੰਮ ਕਰਵਾਉਣ ਦਾ ਭਰੋਸਾ ਦਿੱਤਾ। ਇਸ ਸਮੇਂ ਪ੍ਰਿੰਸੀਪਲ ਆਸ਼ੂ ਸਿੰਘ ਅਤੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ ਦੁਆਰਾ ਸਿੱਖਿਆ ਕ੍ਰਾਂਤੀ ਉੱਪਰ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੌਰਾਨ ਡਾ. ਰਣਜੋਧ ਸਿੰਘ ਲੈਕਚਰਾਰ ਇਕਨੋਮਿਕਸ, ਚਮਕੌਰ ਸਿੰਘ ਲੈਕਚਰਾਰ ਰਾਜਨੀਤੀ ਸ਼ਾਸਤਰ, ਸੁਖਵਿੰਦਰ ਕੌਰ ਲੈਕਚਰਾਰ ਪੰਜਾਬੀ, ਵਿਪਨ ਕੁਮਾਰ ਗਣਿਤ ਮਾਸਟਰ, ਰਮਨਦੀਪ ਕੌਰ ਅਤੇ ਗੁਰਮੀਤ ਕੌਰ (ਸਮਾਜਿਕ ਸਿੱਖਿਆ ਅਧਿਆਪਕਾਵਾਂ), ਰੂਬੀ ਮਹਿਤਾ ਸਾਇੰਸ ਅਧਿਆਪਕਾ, ਜਰਨੈਲ ਸਿੰਘ ਪੰਜਾਬੀ ਮਾਸਟਰ, ਜਸਵਿੰਦਰ ਸਿੰਘ ਡੀਪੀਈ ਰਜਨਦੀਪ ਕੌਰ ਅੰਗਰੇਜ਼ੀ ਅਧਿਆਪਕਾ, ਰਾਜਪ੍ਰੀਤ ਕੌਰ ਅਤੇ ਮਮਤਾ ਭੰਡਾਰੀ (ਵੋਕੇਸ਼ਨਲ ਟ੍ਰੇਨਰ), ਗੁਰਸ਼ਰਨ ਕੌਰ ਆਰਟ ਕਰਾਫਟ ਟੀਚਰ ਅਤੇ ਪਦਮਰਾਜ ਸਿੰਘ ਜੂਨੀਅਰ ਸਹਾਇਕ ਦਾ ਖਾਸ ਯੋਗਦਾਨ ਰਿਹਾ।