ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਫੀਲਡ ਮੁਲਾਜ਼ਮਾਂ ਨੇ ਕੱਢੀ ਰੋਸ ਰੈਲੀ
ਕੈਪਸ਼ਨ: ਸ਼ਹਿਰ ਵਿਚ ਰੋਸ਼ ਮਾਰਚ ਕੱਢਦੇ ਹੋਏ ਕਰਮਚਾਰੀ
Publish Date: Fri, 20 Feb 2026 07:51 PM (IST)
Updated Date: Sat, 21 Feb 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁੱਚੋਂ ਮੰਡੀ : ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਅੱਜ ਨਗਰ ਕੌਂਸਲ ਭੁੱਚੋ ਮੰਡੀ ਦੇ ਕਾਰਜ ਸਾਧਕ ਅਫਸਰ ਖ਼ਿਲਾਫ ਰੋਸ ਰੈਲੀ ਕੀਤੀ ਗਈ। ਇਹ ਰੈਲੀ ਬਰਾਂਚ ਪ੍ਰਧਾਨ ਦਰਸ਼ਨ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਸਫਾਈ ਸੇਵਕ ਯੂਨੀਅਨ ਨੇ ਵੀ ਵੱਡੀ ਗਿਣਤੀ ਵਿੱਚ ਭਾਗ ਲਿਆ। ਰੋਸ ਰੈਲੀ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਨਗਰ ਕੌਂਸਲ ਦਫਤਰ ਅੱਗੇ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਰਾਜ ਮੌੜ, ਕਿਸ਼ੋਰ ਚੰਦ ਗਾਜ, ਸੁਖਚੈਨ ਸਿੰਘ, ਪਰਮਜੀਤ ਸ਼ਰਮਾ, ਅਮਨਦੀਪ ਸਿੰਘ, ਗੁਰਜੰਟ ਸਿੰਘ ਮਾਨ ਅਤੇ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਦੇ ਕੰਟਰੈਕਟ ਅਧੀਨ ਫੀਲਡ ਮੁਲਾਜ਼ਮਾਂ ਦੀਆਂ 9 ਤੋਂ 10 ਮਹੀਨਿਆਂ ਦੀਆਂ ਤਨਖਾਹਾਂ ਬਕਾਇਆ ਹਨ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਤੋਂ ਕਰਮਚਾਰੀਆਂ ਦਾ ਈਪੀਐੱਫ ਵੀ ਜਮ੍ਹਾਂ ਨਹੀਂ ਕਰਵਾਇਆ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੀਆਂ ਮੀਟਿੰਗਾਂ ਵਿੱਚ ਯਕੀਨ ਦਿਵਾਇਆ ਗਿਆ ਸੀ ਕਿ ਨਗਰ ਕੌਂਸਲ ਦੀਆਂ ਦੁਕਾਨਾਂ ਦੀ ਨਿਲਾਮੀ ਕਰਕੇ ਬਕਾਇਆ ਤਨਖਾਹਾਂ ਅਦਾ ਕੀਤੀਆਂ ਜਾਣਗੀਆਂ, ਪਰ ਨਿਲਾਮੀ ਤੋਂ ਪ੍ਰਾਪਤ ਰਕਮ ਕਿਸੇ ਹੋਰ ਮਕਸਦ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਚਹੇਤੇ ਕਰਮਚਾਰੀਆਂ ਨੂੰ ਤਨਖਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਦਕਿ ਸਫਾਈ ਸੇਵਕਾਂ ਅਤੇ ਫੀਲਡ ਕਰਮਚਾਰੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਤਨਖਾਹਾਂ ਅਤੇ ਈਪੀਐਫ ਸਮੇਤ ਹੋਰ ਮਸਲੇ ਹੱਲ ਨਾ ਕੀਤੇ ਗਏ ਤਾਂ 23 ਫਰਵਰੀ ਤੋਂ ਨਗਰ ਕੌਂਸਲ ਦਫਤਰ ਅੱਗੇ ਲਗਾਤਾਰ ਸੰਕੇਤਕ ਧਰਨੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਤੇ ਸੂਬਾਈ ਆਗੂਆਂ ਨੇ ਐਲਾਨ ਕੀਤਾ ਕਿ ਸੂਬਾ ਕਮੇਟੀ ਦੇ ਪਹਿਲਾਂ ਤੈਅ ਪ੍ਰੋਗਰਾਮ ਅਨੁਸਾਰ 6 ਮਾਰਚ ਨੂੰ ਚੰਡੀਗੜ੍ਹ ਸੈਕਟਰ 35-ਏ ਵਿਖੇ ਵਧੀਕ ਮੁੱਖ ਸਕੱਤਰ ਅਤੇ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਸਥਾਨਕ ਸਰਕਾਰਾਂ ਵਿਭਾਗ ਦੇ ਦਫਤਰ ਅੱਗੇ ਪੰਜਾਬ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ’ਚ ਬਠਿੰਡਾ ਜ਼ਿਲ੍ਹੇ ਸਮੇਤ ਵੱਖ-ਵੱਖ ਮੰਡੀਆਂ ਦੇ ਫੀਲਡ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ