ਨਗਰ ਪੰਚਾਇਤ ਚੋਣਾਂ ਸਬੰਧੀ ਭਾਜਪਾ ਹੋਈ ਸਰਗਰਮ
ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਭਾਜਪਾ ਸਰਗਰਮ
Publish Date: Wed, 20 May 2026 04:30 PM (IST)
Updated Date: Thu, 21 May 2026 04:01 AM (IST)

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਨਗਰ ਪੰਚਾਇਤ ਕੋਟਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਇਲਾਕੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਭਾਜਪਾ ਵੱਲੋਂ ਵੀ ਚੋਣ ਸਰਗਰਮੀਆਂ ਨੂੰ ਰਫ਼ਤਾਰ ਦਿੰਦਿਆਂ ਨਿਯੁਕਤ ਚੋਣ ਇੰਚਾਰਜ ਗੁਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਵਾਰਡਾਂ ਵਿੱਚ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਵਾਰਡ-2 ਤੋਂ ਠਾਕੁਰ ਸਿੰਘ ਅਤੇ ਵਾਰਡ ਨੰਬਰ 13 ਤੋਂ ਗੁਰਦਿਆਲ ਸਿੰਘ ਨੇ ਚੋਣ ਮੈਦਾਨ ਵਿੱਚ ਆਪਣੀ ਦਾਅਵੇਦਾਰੀ ਮਜ਼ਬੂਤੀ ਨਾਲ ਪੇਸ਼ ਕਰਦਿਆਂ ਲੋਕਾਂ ਨਾਲ ਸੰਪਰਕ ਕੀਤਾ। ਉਮੀਦਵਾਰਾਂ ਦੇ ਹੱਕ ਵਿੱਚ ਵਰਕਰਾਂ ਅਤੇ ਸਮਰਥਕਾਂ ਵੱਲੋਂ ਵੀ ਵੱਡੀ ਗਿਣਤੀ ’ਚ ਹਾਜ਼ਰੀ ਲਗਵਾਈ ਗਈ ਅਤੇ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਚੋਣ ਇੰਚਾਰਜ ਗੁਰਜੀਤ ਸਿੰਘ ਮਾਨ, ਮੰਡਲ ਪ੍ਰਧਾਨ ਜਗਸੀਰ ਸਿੰਘ ਫੂਸ ਮੰਡੀ, ਮੀਤ ਪ੍ਰਧਾਨ ਗੁਰਮੀਤ ਸਿੰਘ ਕੋਟਸ਼ਮੀਰ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਕੋਟਸ਼ਮੀਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਪਾਰਟੀ ਉਮੀਦਵਾਰਾਂ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਇਲਾਕੇ ਦੇ ਲੋਕ ਵਿਕਾਸਮੁਖੀ ਸੋਚ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਵਰਗ ਦੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਵਾਰਡਾਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ ਪ੍ਰਬੰਧ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਮੁੱਢਲੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਜਾਵੇਗਾ। ਇਸ ਸਬੰਧੀ ਆਗੂਆਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਜਨਰਲ ਸਕੱਤਰ ਦਿਆਲ ਸੋਢੀ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਤਹਿਦਿਲੋਂ ਧੰਨਵਾਦ ਕੀਤਾ।