ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਪਾਸ ਹੋਣ ਦੀ ਖੁਸ਼ੀ ’ਚ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ

-ਕਿਹਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਪਾਸ ਹੋਣ ਦੀ ਖ਼ੁਸ਼ੀ ’ਚ ਪਾਏ ਪਾਠ ਦੇ ਭੋਗ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਤਿਕਾਰ ਕਾਨੂੰਨ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡ ਕੋਠਾਗੁਰੂ ਸਥਿਤ ਇਤਿਹਾਸਕ ਗੁਰਦੁਆਰਾ ਗੁੰਗਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਸਵੇਰੇ ਆਰੰਭ ਹੋਏ ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਗਤਾਂ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਬੰਧ ਲਿਆਂਦੇ ਗਏ ਹਨ। ਸਮਾਗਮ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਦੇ ਮਾਰਗਦਰਸ਼ਕ ਹਨ। ਪੰਜਾਬ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਭਾਵਨਾਵਾਂ ਨੂੰ ਸਮਝਦਿਆਂ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਕਦਮ ਚੁੱਕਿਆ ਹੈ। ਅਕਾਲ ਪੁਰਖ ਨੇ ਖੁਦ ਕਿਰਪਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਸਰਕਾਰ ਤੋਂ ਇਹ ਕਾਨੂੰਨ ਪਾਸ ਕਰਵਾਇਆ ਹੈ, ਜਿਸ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਭੱਲਾ ਨੇ ਕਿਹਾ ਸਰਕਾਰ ਵੱਲੋਂ ਲਿਆਂਦਾ ਗਿਆ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਬਣਿਆ ਇਹ ਕਾਨੂੰਨ ਪੰਜਾਬ ਦੇ ਇਤਿਹਾਸ ਵਿਚ ਸੁਨਹਿਰੇ ਅੱਖਰਾਂ ਨਾਲ ਲਿਖਿਆ ਜਾਵੇਗਾ। ਇਸ ਮੌਕੇ ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਰਾਮਪੁਰਾ ਫੂਲ ਹਲਕੇ ਦੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਇਹ ਕਾਨੂੰਨ ਪਾਸ ਹੋਣ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਲੋਕ ਆਪ ਮੁਹਾਰੇ ਆਪ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਐਡਵੋਕੇਟ ਨਵਦੀਪ ਜੀਦਾ ਚੇਅਰਮੈਨ ਸ਼ੂਗਰਫੈਡ, ਰਾਕੇਸ਼ ਪੁਰੀ ਚੇਅਰਮੈਨ ਜੰਗਲਾਤ ਵਿਭਾਗ, ਅਮਰਦੀਪ ਸਿੰਘ ਰਾਜਨ ਚੇਅਰਮੈਨ ਕੋਆਪਰੇਟਿਵ ਬੈਂਕ, ਵਿਕਰਮਜੀਤ ਲਵਲੀ ਚੇਅਰਮੈਨ ਟਰੇਡ ਵਿੰਗ, ਹਰਿਮੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਐਜੂਕੇਸ਼ਨ ਵਿੰਗ, ਚਅਰਮੈਨ ਪਰਮਜੀਤ ਸਿੰਘ ਕੋਟਫੱਤਾ ਸਟੇਟ ਸਕੱਤਰ ਕਿਸਾਨ ਵਿੰਗ, ਗੁਰਸੇਵਕ ਸਿੰਘ ਬਾਂਡੀ ਜ਼ਿਲ੍ਹਾ ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ, ਬਲਕਾਰ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ, ਜਸਵਿੰਦਰ ਕੌਰ ਸਰਪੰਚ ਜਗਾਰਾਮ ਤੀਰਥ, ਅਮਿਤ ਅਗਰਵਾਲ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਐਡਵੋਕੇਟ, ਦਰਸ਼ਨ ਸੋਹੀ ਚੇਅਰਮੈਨ ਮਾਰਕੀਟ ਕਮੇਟੀ ਰਾਮਪੁਰਾ, ਪ੍ਰਿਥੀ ਸਿੰਘ ਜਲਾਲ, ਬਲਦੇਵ ਸਿੰਘ ਭਾਈ ਰੂਪਾ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ, ਬੇਅੰਤ ਸਿੰਘ ਧਾਲੀਵਾਲ ਚੇਅਰਮੈਨ ਮਾਰਕੀਟ ਕਮੇਟੀ ਭਗਤਾ, ਬਲਵਿੰਦਰ ਬੱਲੋ ਸਕੱਤਰ ਅਤੇ ਚੇਅਰਮੈਨ, ਹਰਦੀਪ ਸਿੰਘ ਸਰਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਹਰਚਰਨ ਸਿੰਘ ਥੇੜੀ, ਰਮਨ ਸਿੱਧੂ ਜ਼ਿਲ੍ਹ ਪ੍ਰਧਾਨ ਯੂਥ ਵਿੰਗ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਸਾਬੋ, ਖੁਸ਼ਵੰਤ ਬਰਗਾੜੀ, ਮਨਪ੍ਰੀਤ ਸਿੰਘ ਟਵਾਣਾ ਉੱਗੇ ਗੀਤਕਾਰ ਹਿੰਮਤ ਸਿੰਘ ਮੈਂਬਰ ਜ਼ਿਲ੍ਹਾ ਪਰਿਸ਼ਦ ਸੁਰਿੰਦਰ ਬਿੱਟੂ ਚੇਅਰਮੈਨ ਮਾਰਕੀਟ ਕਮੇਟੀ ਭੁੱਚੋ, ਰਾਜਵਿੰਦਰ ਬਰਾੜ ਗੁੰਮਟੀ, ਲਛਮਣ ਮਲੂਕਾ ਅਧਿਆਪਕਾ, ਐਡਵੋਕੇਟ ਉਦੇਵੀਰ ਸਿੰਘ ਜਗਾਰਾਮ ਤੀਰਥ, ਰਘਵੀਰ ਸਿੰਘ ਮਲੂਕਾ ਉੱਘੇ ਸਮਾਜ ਸੇਵੀ, ਢਿੱਲੋ ਬਠਿੰਡਾ, ਕਾਲਾ ਭੂੰਦੜ, ਸੰਦੀਪ ਦਿਉਣ ਪ੍ਰਧਾਨ ਟਰੱਕ ਯੂਨੀਅਨ ਬਠਿੰਡਾ ਅਤੇ ਰੁਪਿੰਦਰ ਕੌਰ ਗਿੱਲ ਵਾਈਸ ਚੇਅਰਮੈਨ ਮਹਿਲਾ ਕਮਿਸ਼ਨ ਪੰਜਾਬ ਸਮੇਤ ਵੱਡੀ ਗਿਣਤੀ ਆਗੂਆਂ ਤੇ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।