ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਗ੍ਰਿਫਤਾਰ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ 181.16 ਗ੍ਰਾਮ ਹੈਰੋਇ,ਨ 220 ਨਸ਼ੀਲੀਆਂ ਗੋਲੀਆਂ ਅਤੇ 300 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਭਾਗੂ ਰੋਡ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7.6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਗੁਰਦਿੱਤ ਸਿੰਘ ਵਾਸੀ ਪ੍ਰੀਤ ਨਗਰ ਬਠਿੰਡਾ ਵਜੋਂ ਹੋਈ ਹੈ। ਸੀਆਈਏ ਸਟਾਫ ਇਕ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਸਾਰੰਗਦੀਪ ਸਿੰਘ ਵਾਸੀ ਬੀੜ ਤਲਾਬ ਨੂੰ 101 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਗੋਨਿਆਣਾ ਕਲਾਂ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਵੀਰ ਦਵਿੰਦਰ ਸਿੰਘ ਤੇ ਕਰਨਵੀਰ ਸਿੰਘ ਵਾਸੀ ਪਿੰਡ ਹਰ ਰਾਏਪੁਰ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਪਿੰਡ ਕੋਠਾ ਗੁਰੂ ਤੋਂ ਗੁਰਸਵਿੰਦਰ ਸਿੰਘ ਅਤੇ ਗੁਰਚਰਨ ਸਿੰਘ ਨੂੰ 40 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਉਨ੍ਹਾਂ ਦਾ ਸਾਥੀ ਕੁਲਦੀਪ ਸਿੰਘ ਵਾਸੀ ਕੋਠਾ ਗੁਰੂ ਫਰਾਰ ਹੋਣ ਵਿੱਚ ਸਫਲ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਨਾਥਪੁਰਾ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਪਾਬੰਦੀਸ਼ੁਦਾ ਗੋਲੀਆਂ ਤੇ 300 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜਮ ਨੂੰ ਕਾਬੂ ਕਰ ਲਿਆ ਜਿਸ ਦੀ ਪਛਾਣ ਭੀਸ਼ਣ ਸਿੰਘ ਵਾਸੀ ਪਿੰਡ ਭੈਣੀ ਵਜੋਂ ਹੋਈ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਬਦਿਆਲਾ ਨੇੜੇ ਇਕ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਰਿਹਾਨ ਖਾਨ ਵਾਸੀ ਰਾਮਪੁਰਾ ਮੰਡੀ ਵਜੋਂ ਹੋਈ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਪਿੰਡ ਦੀ ਡਰੇਨ ਨੇੜੇ ਸ਼ੱਕੀ ਹਾਲਾਤ ’ਚ ਘੁੰਮ ਰਹੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2.10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਅੰਕੁਸ਼ ਕੁਮਾਰ ਵਾਸੀ ਪਿੰਡ ਰਾਮਗੜ੍ਹ ਭੂੰਦੜ ਵਜੋਂ ਹੋਈ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਪਿੰਡ ਗੁਰੂਸਰ ਜਗ੍ਹਾ ਤੋਂ ਇੰਦਰਜੀਤ ਸਿੰਘ ਨੂੰ 20 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।