ਪਾਬੰਦੀਸ਼ੁਦਾ ਪਦਾਰਥਾਂ ਸਮੇਤ 4 ਔਰਤਾਂ ਸਣੇ 10 ਕਾਬੂ
ਨਸ਼ੀਲੇ ਪਦਾਰਥਾਂ ਸਮੇਤ 4 ਔਰਤਾਂ ਸਣੇ 10 ਗ੍ਰਿਫਤਾਰ, 8.60 ਗ੍ਰਾਮ ਹੈਰੋਇਨ ਤੇ 830 ਕੈਪਸੂਲ ਬਰਾਮਦ
Publish Date: Mon, 18 May 2026 04:17 PM (IST)
Updated Date: Tue, 19 May 2026 04:01 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 10 ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 8.60 ਗ੍ਰਾਮ ਹੈਰੋਇਨ, 830 ਪਾਬੰਦੀਸ਼ੁਦਾ ਕੈਪਸੂਲ ਅਤੇ 20 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੰਗੀ ਨਗਰ ’ਚ ਛਾਪੇਮਾਰੀ ਕਰਦਿਆਂ ਹਰਪ੍ਰੀਤ ਕੌਰ ਤੇ ਸੁਰਜੀਤ ਕੌਰ ਨੂੰ 30 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਪਰਸਰਾਮ ਨਗਰ ’ਚ ਛਾਪੇਮਾਰੀ ਕਰਦਿਆਂ ਬਬੀਤਾ ਵਾਸੀ ਪਰਸਰਾਮ ਨਗਰ ਨੂੰ 150 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗਗਨਪ੍ਰੀਤ ਕੌਰ ਵਾਸੀ ਪਿੰਡ ਨਰੂਆਣਾ ਨੂੰ 6 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਔਰਤ ਨਸ਼ੇ ਵੇਚਣ ਦਾ ਧੰਦਾ ਕਰਦੀ ਹੈ। ਉੱਧਰ ਥਾਣਾ ਕੋਟ ਫੱਤਾ ਦੀ ਪੁਲਿਸ ਨੇ ਡਰੇਨ ਪੁਲ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਸ਼ੁਭਦੀਪ ਸਿੰਘ ਵਾਸੀ ਪਿੰਡ ਕੋਟਭਾਰਾ ਵਜੋਂ ਹੋਈ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਕਮਲ ਕੁਮਾਰ ਅਤੇ ਰਾਹੁਲ ਕੁਮਾਰ, ਦੋਵੇਂ ਵਾਸੀ ਮੌੜ ਮੰਡੀ, ਨੂੰ 60 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਸੰਦੀਪ ਸਿੰਘ ਨੂੰ 20 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਬਾਘਾ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਹਿਚਾਣ ਜੱਸਾ ਸਿੰਘ ਵਾਸੀ ਪਿੰਡ ਤਰਖਾਣਵਾਲਾ ਵਜੋਂ ਹੋਈ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਘੁੱਦਾ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਸੰਦੀਪ ਕੁਮਾਰ ਵਾਸੀ ਪਿੰਡ ਘੁੱਦਾ ਵਜੋਂ ਹੋਈ ਹੈ।