ਪਿੰਡ ਮਲੂਕਾ ਤੋਂ ਕੁਝ ਪਰਿਵਾਰ ਅਕਾਲੀ ਦਲ ‘ਚ ਸ਼ਾਮਲ
ਪਿੰਡ ਮਲੂਕਾ ਤੋਂ ਕੁਝ ਪਰਿਵਾਰ ਅਕਾਲੀ ਦਲ ‘ਚ ਸ਼ਾਮਲ
Publish Date: Fri, 15 May 2026 05:10 PM (IST)
Updated Date: Sat, 16 May 2026 04:01 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਪਿੰਡ ਮਲੂਕਾ ਦੇ 26 ਪਰਿਵਾਰਾਂ ਨੇ ਆਪ ਅਤੇ ਕਾਂਗਰਸ ਨੂੰ ਛੱਡਕੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਅਕਾਲੀ ਦਲ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿੱਚ ਲੋਕ ਅਕਾਲੀ ਦਲ ਨੂੰ ਵੱਡੇ ਪੱਧਰ ਤੇ ਜਿਤਾਉਣਗੇ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਤੇ ਪਾਰਟੀ ’ਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਕਾਂਗਰਸੀ ਲੀਡਰ ਸਸਤੀ ਸੋਹਰਤ ਲੈਣ ਦੀ ਖਾਤਰ ਪਿੰਡ ਮਲੂਕਾ ਵਿਖੇ ਆਪਣੇ ਹੀ ਇੱਕ ਦੋ ਬੰਦਿਆਂ ਦੇ ਸਿਰੋਪੇ ਪਾ ਕੇ ਉਨ੍ਹਾਂ ਨੂੰ ਅਕਾਲੀ ਦਲ ਦੇ ਬੰਦੇ ਦੱਸ ਰਹੇ ਨੇ ਜੋ ਕਿ ਸਰਾਸਰ ਝੂਠ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦਾ ਇਕ ਵੀ ਵਰਕਰ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਪਿੰਡ ਮਲੂਕਾ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ।