ਇੱਕ ਔਰਤ ਸਮੇਤ 14 ਵਿਅਕਤੀ ਨਸ਼ੀਲੇ ਪਦਾਰਥਾਂ ਸਣੇ ਕਾਬੂ, ਹੈਰੋਇਨ ਭੁੱਕੀ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ।

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ 14 ਵਿਅਕਤੀਆਂ ਨੂੰ ਕਾਬੂ ਕਰਕੇ 33.56 ਗ੍ਰਾਮ ਹੈਰੋਇਨ, 9 ਕਿੱਲੋ 900 ਗ੍ਰਾਮ ਭੁੱਕੀ ਚੂਰਾ ਪੋਸਤ ਤੇ 30 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਸਬੰਧਤ ਥਾਣਿਆਂ ਦੀ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ। ਥਾਣਾ ਕੈਨਾਲ ਕਾਲੋਨੀ ਦੇ ਹੌਲਦਾਰ ਮਨੀਤ ਬੈਨੀਵਾਲ ਅਨੁਸਾਰ ਕਿ ਪੁਲਿਸ ਪਾਰਟੀ ਰੋਜ਼ਾਨਾ ਗਸ਼ਤ ਦੌਰਾਨ ਪ੍ਰਤਾਪ ਨਗਰ ਮੌਜੂਦ ਸੀ। ਇਸ ਦੌਰਾਨ ਹੰਨੀ, ਰਾਜਨ ਅਤੇ ਜੋਤੀ ਰਾਣੀ ਵਾਸੀ ਪ੍ਰਤਾਪ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 9 ਕਿਲੋ 900 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ। ਜਿਸ ਤੇ ਕਾਰਵਾਈ ਕਰਦਿਆਂਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਫੂਲ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਫੂਲ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਪਿਆਰਾ ਸਿੰਘ ਵਾਸੀ ਫੂਲ ਨੂੰ ਕਾਬੂ ਕਰਕੇ ਉਸ ਕੋਲੋਂ 11.18 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਮਾਮਲੇ ਸਬੰਧੀ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿਪੁਲਿਸ ਪਾਰਟੀ ਜਲੇਬੀ ਚੌਕ ਬਠਿੰਡਾ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਹੈਪੀ ਕੁਮਾਰ ਵਾਸੀ ਪੱਕਾ ਧੋਬੀਆਣਾ ਬਸਤੀ ਬਠਿੰਡਾ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4.27 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ ਕੇਸ ਦਰਜ ਕਰ ਲਿਆ। ਥਾਣਾ ਰਾਮਾਂ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚੱਕ ਹੀਰਾ ਸਿੰਘ ਵਾਲਾ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਸੰਦੀਪ ਸਿੰਘ ਤੇ ਬਸੰਤ ਸਿੰਘ ਵਾਸੀ ਪੱਕਾ ਖੁਰਦ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4.15 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਦੂਜੇ ਪਾਸੇ ਥਾਣਾ ਸਦਰ ਰਾਮਪੁਰਾ ਦੇ ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਲੰਘੀ ਪੁਲਿਸ ਪਾਰਟੀ ਪਿੰਡ ਜੈਦ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਹਰਜੀਤ ਸਿੰਘ ਵਾਸੀ ਪਿੰਡ ਘੜੈਲੀ ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਦੇ ਸਹਾਇਕ ਥਾਣੇਦਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਬਹਿਮਣ ਦੀਵਾਨਾ ਕੋਲ ਮੌਜੂਦ ਸੀ। ਇਸ ਦੌਰਾਨ ਅਸ਼ੋਕ ਕੁਮਾਰ ਵਾਸੀ ਬੀੜ ਤਲਾਬ ਨੂੰ ਕਾਬੂ ਕਰਕੇ ਉਸ ਕੋਲੋਂ 2.96 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਲ ਸੂਆ ਕਿੱਲੀ ਨਿਹਾਲ ਸਿੰਘ ਵਾਲਾ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਗੁਰਲਾਲ ਸਿੰਘ ਅਤੇ ਲਖਵੀਰ ਸਿੰਘ ਵਾਸੀ ਮਹਿਮਾ ਸਰਜਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗੁਰੂਸਰ ਰੋਡ ਝੀੜੀ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਪਿੰਟੂ ਸਿੰਘ ਵਾਸੀ ਰਾਮਪੁਰਾ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਬਾਲਿਆਂਵਾਲੀ ਦੇ ਏਐੱਸਆਈ ਹਿਮਾਂਸ਼ੂ ਚੀਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਦੌਲਤਪੁਰਾ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਸੁਖਦੀਪ ਸਿੰਘ ਵਾਸੀ ਬਾਲਿਆਂਵਾਲੀ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਰਾਮਾਂ ਦੇ ਏਐੱਸਆਈ ਚੇਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਰਾਮਾਂ ਮੰਡੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਭੋਲਾ ਰਾਮ ਵਾਸੀ ਰਾਮਾਂ ਮੰਡੀ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਬੰਬੀਹਾ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਰਜਿੰਦਰ ਸਿੰਘ ਵਾਸੀ ਬੰਬੀਹਾ ਨੂੰ ਕਾਬੂ ਕਰਕੇ ਉਸ ਕੋਲੋਂ 30 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ।