ਅਕਾਲ ਅਕੈਡਮੀ ਕੌੜੀਵਾੜਾ ਵਿਖੇ ਨਸ਼ਿਆਂ ਖ਼ਿਲਾਫ਼ ਰੈਲੀ
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਕੌੜੀਵਾੜਾ ਦੇ ਵਿਦਿਅਰਥੀਆਂ ਅਤੇ
Publish Date: Fri, 05 Dec 2025 06:13 PM (IST)
Updated Date: Sat, 06 Dec 2025 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਕੌੜੀਵਾੜਾ ਦੇ ਵਿਦਿਅਰਥੀਆਂ ਅਤੇ ਸਟਾਫ਼ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਅਕਾਲ ਅਕੈਡਮੀ ਕੌੜੀਵਾੜਾ ਤੋਂ ਪਿੰਡ ਸਾਧੂਵਾਲਾ ਅਤੇ ਫੂਸਮੰਡੀ ਵਿਖੇ ਕੱਢੀ ਗਈ। ਰੈਲੀ ਦਾ ਮੁੱਖ ਵਿਸ਼ਾ ਨਸ਼ਿਆਂ ਖ਼ਿਲਾਫ਼ ਸਮਾਜ ਨੂੰ ਜਾਗਰੂਕ ਕਰਨਾ ਸੀ। ਰੈਲੀ ਦੀ ਸ਼ੁਰੂਆਤ ਅਕੈਡਮੀ ਦੀ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਹਰੀ ਝੰਡੀ ਦੇ ਕੀਤੀ। ਪਿੰਡ ਸਾਧੂਵਾਲਾ ਅਤੇ ਫੂਸਮੰਡੀ ਵਿੱਚ ਰੈਲੀ ਦੀ ਸ਼ੁਰੂਆਤ ਪਿੰਡ ਦੇ ਮੌਜੂਦਾ ਸਰਪੰਚਾਂ ਵਲੋਂ ਹਰੀ ਝੰਡੀ ਦੇ ਕੀਤੀ ਗਈ। ਇਸ ਤੋਂ ਇਲਾਵਾ ਰੈਲੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਫੂਸਮੰਡੀ ਦੇ ਬੱਚਿਆਂ ਅਤੇ ਸਟਾਫ਼ ਨੇ ਵੀ ਸ਼ਮੂਲੀਅਤ ਕੀਤੀ। ਰੈਲੀ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਅਕੈਡਮੀ ਸਟਾਫ਼ ਅਤੇ ਬੱਚੇ ਹਾਜ਼ਰ ਸਨ।