ਸੋਸ਼ਲ ਮੀਡੀਆ ’ਤੇ ਦੋਹਰੇ ਅਰਥਾਂ ਵਾਲੀਆਂ ਵੀਡੀਓਜ਼ ਪਾਉਣ ਵਾਲੀ ਇੰਸਟਾ ਕੁਈਨ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੀ ਹੱਤਿਆ ਵਿੱਚ ਲੋੜੀਦੇ ਮੁਲਜ਼ਮ ਰਣਜੀਤ ਸਿੰਘ ਨੂੰ ਪੁਲਿਸ ਪ੍ਰੋਡਕਸ਼ਨ ਵਰੰਟਾਂ ’ਤੇ ਲੈ ਕੇ ਬਠਿੰਡਾ ਪੁੱਜੀ। ਪੁਲਿਸ ਨੇ ਮੁਜ਼ਲਮ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਪੁਛਗਿੱਛ ਲਈ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਪੁਲਿਸ ਨੇ ਅਦਾਲਤ ਸਾਹਮਣੇ ਪੱਖ ਰੱਖਿਆ ਕਿ ਮੁਲਜ਼ਮ ਨੇ ਜਿੱਥੇ ਇਸ ਹੱਤਿਆ ਦੇ ਮੁੱਖ ਸਾਜ਼ਿਸ ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਵਿਦੇਸ਼ ਭੱਜਣ ਵਿਚ ਮਦਦ ਕੀਤੀ, ਉਥੇ ਹੀ ਕਤਲ ਵਿਚ ਉਸਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਹੈ। ਅਦਾਲਤ ਨੇ ਇਸ ਤੋਂ ਬਾਅਦ ਮੁਲਜ਼ਮ ਰਣਜੀਤ ਸਿੰਘ ਨੂੰ ਤਿੰਨ ਦੇ ਪ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਸੋਸ਼ਲ ਮੀਡੀਆ ’ਤੇ ਦੋਹਰੇ ਅਰਥਾਂ ਵਾਲੀਆਂ ਵੀਡੀਓਜ਼ ਪਾਉਣ ਵਾਲੀ ਇੰਸਟਾ ਕੁਈਨ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੀ ਹੱਤਿਆ ਵਿੱਚ ਲੋੜੀਦੇ ਮੁਲਜ਼ਮ ਰਣਜੀਤ ਸਿੰਘ ਨੂੰ ਪੁਲਿਸ ਪ੍ਰੋਡਕਸ਼ਨ ਵਰੰਟਾਂ ’ਤੇ ਲੈ ਕੇ ਬਠਿੰਡਾ ਪੁੱਜੀ। ਪੁਲਿਸ ਨੇ ਮੁਜ਼ਲਮ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਪੁਛਗਿੱਛ ਲਈ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਪੁਲਿਸ ਨੇ ਅਦਾਲਤ ਸਾਹਮਣੇ ਪੱਖ ਰੱਖਿਆ ਕਿ ਮੁਲਜ਼ਮ ਨੇ ਜਿੱਥੇ ਇਸ ਹੱਤਿਆ ਦੇ ਮੁੱਖ ਸਾਜ਼ਿਸ ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਵਿਦੇਸ਼ ਭੱਜਣ ਵਿਚ ਮਦਦ ਕੀਤੀ, ਉਥੇ ਹੀ ਕਤਲ ਵਿਚ ਉਸਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਹੈ। ਅਦਾਲਤ ਨੇ ਇਸ ਤੋਂ ਬਾਅਦ ਮੁਲਜ਼ਮ ਰਣਜੀਤ ਸਿੰਘ ਨੂੰ ਤਿੰਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਵੀਰਵਾਰ ਨੂੰ ਅੰਮ੍ਰਿਤਸਰ ਪੁਲਿਸ ਨੇ ਉਸਨੂੰ ਗ੍ਰਿਫਤਾਰ ਕੀਤਾ ਸੀ। ਰਣਜੀਤ ਸਿੰਘ ਸਮੇਤ ਚਾਰੇ ਮੁਲਜ਼ਮ 10 ਜੂਨ 2025 ਨੂੰ ਕੰਚਨ ਕੁਮਾਰੀ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਗੱਡੀ ਸਮੇਤ ਆਦੇਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਛੱਡ ਕੇ ਫਰਾਰ ਹੋ ਗਏ ਸਨ। ਥਾਣੇ ਕੈਂਟ ਦੇ ਐੱਸ.ਐੱਚ.ਓ. ਦਲਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੰਚਨ ਕੁਮਾਰੀ ਦੀ ਹੱਤਿਆ ਤੋਂ ਬਾਅਦ ਉਕਤ ਮੁਲਜ਼ਮ ਰਣਜੀਤ ਸਿੰਘ ਗੱਡੀ ਰਾਹੀਂ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਸ੍ਰੀ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਲੈ ਗਿਆ, ਜਿੱਥੋਂ ਉਹ ਦੁਬਈ ਫਰਾਰ ਹੋ ਗਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕੰਚਨ ਕੁਮਾਰੀ ਦੀ ਹੱਤਿਆ ਦੇ ਦੋਸ਼ ਹੇਠ ਅੰਮ੍ਰਿਤਪਾਲ ਸਿੰਘ ਮਹਿਰੋਂ, ਜਸਪ੍ਰੀਤ ਸਿੰਘ ਮਹਿਰੋਂ ਜ਼ਿਲ੍ਹਾ ਮੋਗਾ, ਨਿਮਰਜੀਤ ਸਿੰਘ ਵਾਸੀ ਹਰੀਕੇ ਪੱਤਣ ਜ਼ਿਲ੍ਹਾ ਤਰਨਤਾਰਨ ਅਤੇ ਰਣਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਸਪ੍ਰੀਤ ਸਿੰਘ ਮਹਿਰੋਂ ਅਤੇ ਨਿਮਰਜੀਤ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਅਦਾਲਤ ਨੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ, ਜਿਸ ਵਿਚ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਹੱਤਿਆ ਅਤੇ ਸਾਜਿਸ਼ ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਵਿਦੇਸ਼ ਭਜਾਉਣ ਵਿੱਚ ਹੋਰ ਕਿਸ ਕਿਸ ਨੇ ਮਦਦ ਕੀਤੀ ਹੈ।
ਬਠਿੰਡਾ ਪੁਲਿਸ ਨੂੰ ਉਮੀਦ ਹੈ ਕਿ ਇਸ ਹੱਤਿਆ ਦੇ ਮਾਮਲੇ ਵਿੱਚ ਰਣਜੀਤ ਸਿੰਘ ਤੋਂ ਕਾਫੀ ਕੁਝ ਪਤਾ ਲੱਗ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦਾ ਚਲਾਨ ਅਦਾਲਤ ਵਿਚ ਪਹਿਲਾਂ ਹੀ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਫਰਾਰ ਚੱਲੇ ਆ ਰਹੇ ਅੰਮ੍ਰਿਤਪਾਲ ਸਿੰਘ ਮਹਿਰੋਂ ਅਤ ਰਣਜੀਤ ਸਿੰਘ ਨੂੰ ਭਗੌੜਾ ਐਲਾਨੇ ਜਾਣ ਦੀ ਅਦਾਲਤ ਵਿਚ ਕਾਰਵਾਈ ਚੱਲ ਰਹੀ ਹੈ ਪਰ ਇਸ ਦੌਰਾਨ ਮੁਲਜ਼ਮ ਪੁਲਿਸ ਕਾਬੂ ’ਚ ਆ ਗਿਆ।
ਕੀ ਸੀ ਮਾਮਲਾ
ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਲਕਸ਼ਮਣ ਨਗਰ ਦੀ ਰਹਿਣ ਵਾਲੀ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਨੂੰ ਅੰਮ੍ਰਿਤਪਾਲ ਸਿੰਘ ਮਹਿਰੋਂ ਕਾਰਾਂ ਦੀ ਪ੍ਰਮੋਸ਼ਨ ਦੇ ਬਹਾਨੇ 9 ਜੂਨ 2025 ਨੂੰ ਬਠਿੰਡਾ ਲੈ ਕੇ ਆਇਆ ਅਤੇ ਇੱਥੇ 10 ਜੂਨ 2025 ਨੂੰ ਆਪਣੇ ਸਾਥੀਆਂ ਸਮੇਤ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕੰਚਨ ਕੁਮਾਰੀ ਦੀ ਲਾਸ਼ ਨੂੰ ਉਸ ਦੀ ਗੱਡੀ ਵਿੱਚ ਪਾ ਕੇ ਆਦੇਸ਼ ਹਸਪਤਾਲ ਵਿੱਚ ਖੜੀ ਕਰ ਦਿੱਤਾ।
ਪੁਲਿਸ ਨੂੰ ਇਸ ਮਾਮਲੇ ਦਾ 11 ਜੂਨ ਨੂੰ ਪਤਾ ਲੱਗਾ ਜਦੋਂ ਕਿਸੇ ਨੇ ਪੁਲਿਸ ਕੰਟਰੋਲ ਰੂਮ ’ਚ ਆਦੇਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚ ਲਾਸ਼ ਦੀ ਸੂਚਨਾ ਦਿੱਤੀ। 12 ਜੂਨ 2025 ਨੂੰ ਕੰਚਨ ਕੁਮਾਰੀ ਦੀ ਮਾਤਾ ਗਿਰਜਾ ਦੇਵੀ ਨੇ ਉਸ ਦੀ ਲਾਸ਼ ਪਛਾਣ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਹ ਚਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਹੱਤਿਆ ਦਾ ਮੁੱਖ ਸਾਜ਼ਿਸ਼ ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਹੱਤਿਆ ਤੋਂ ਬਾਅਦ ਆਪਣੇ ਸਾਥੀ ਰਣਜੀਤ ਸਿੰਘ ਨਾਲ ਗੱਡੀ ਵਿੱਚ ਸਵਾਰ ਹੋ ਕੇ ਸਿੱਧਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ’ਤੇ ਪੁੱਜਾ ਜਿੱਥੋਂ ਉਹ ਦੁਬਈ ਇਸ ਵਿੱਚ ਭੱਜ ਗਿਆ।