ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ’ਤੇ
ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ
Publish Date: Sat, 22 Nov 2025 06:49 PM (IST)
Updated Date: Sat, 22 Nov 2025 06:52 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਮਹਾਨ ਸ਼ਹੀਦੀ ਸ਼ਤਾਬਦੀ ਗੁਰਦੁਆਰਾ ਸਿੰਘ ਸਭਾ ਮੁੱਖ ਬਾਜ਼ਾਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ ਮਾਨਸਾ ਨੇ ਦੱਸਿਆ ਕਿ 23 ਨਵੰਬਰ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ। 24 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਇਸ ਦੇ ਨਾਲ ਹੀ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ, ਉੱਥੇ ਹੀ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀ ਕਥਾਵਾਚਕ ਆਪਣੀਆਂ ਹਾਜ਼ਰੀਆਂ ਲਗਵਾਉਗੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਤਿਲਕ ਜੰਜੂ ਦੇ ਰਾਖੇ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਇਹ ਮਹਾਨ ਸ਼ਹੀਦੀ ਸਮਾਗਮਾਂ ਵਿੱਚ ਆਪਣੀਆਂ ਹਾਜ਼ਰੀਆਂ ਲਵਾਉਣ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।