ਰਵਜੋਤ ਸਿੰਘ ਨੇ ਲੰਬੀ ਛਾਲ ’ਚ ਦੂਜਾ ਸਥਾਨ ਪ੍ਰਾਪਤ ਕੀਤਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ
Publish Date: Thu, 30 Oct 2025 08:54 PM (IST)
Updated Date: Fri, 31 Oct 2025 04:13 AM (IST)
ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਅੰਡਰ 11 ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਬੱਚੇ ਰਵਜੋਤ ਸਿੰਘ ਨੇ ਲੰਬੀ ਛਾਲ ਵਿੱਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੂਬਾ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਬਣਾਇਆ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਜੀਵੇਸ਼ ਸਿੰਗਲਾ ਨੇ ਬੱਚੇ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਬੱਚਾ ਆਪਣੀ ਮਿਹਨਤ ਸਦਕਾ ਸੂਬਾ ਪੱਧਰੀ ਖੇਡਾਂ ਵਿੱਚ ਆਪਣਾ ਸਥਾਨ ਬਣਾ ਸਕਿਆ ਹੈ। ਉਨ੍ਹਾਂ ਨੇ ਸਕੂਲ਼ ਦੇ ਡੀ ਪੀ ਮਨਪ੍ਰੀਤ ਸਿੰਘ ਦੀ ਵੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹਨਾਂ ਦੀ ਜੀਅ ਤੋੜ ਮਿਹਨਤ ਸਦਕਾ ਅੱਜ ਬੱਚੇ ਨੂੰ ਇਹ ਮੈਡਲ ਹਾਸਲ ਹੋਇਆ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਰਿਹਾ।