ਪੀਪੀਐੱਸ ਚੀਮਾ ਵਿਖੇ ਸਟਾਫ਼ ਦੀ ਚੜ੍ਹਦੀ ਕਲਾ ਲਈ ਕਰਾਇਆ ਸਮਾਗਮ
ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਸ੍ਰੀ ਗੁਰੂੁ
Publish Date: Mon, 19 Jan 2026 06:57 PM (IST)
Updated Date: Tue, 20 Jan 2026 04:13 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ। ਸਮਾਗਮ ਦੌਰਾਨ ਸੰਤ ਬਾਬਾ ਮਨਵੀਰ ਸਿੰਘ ਨਾਨਕਸਰ ਭੁੱਚੋ ਸਾਹਿਬ ਵਾਲਿਆਂ ਵੱਲੋਂ ਗੁਰਬਾਣੀ ਜਾਪ ਤੇ ਸ਼ਬਦ ਕੀਰਤਨ ਦੀ ਸਾਂਝ ਪਾਈ। ਇਸ ਦਿਨ ਇਲਾਕੇ ਦੇ ਪਤਵੰਤੇ ਸੱਜਣਾਂ ਤੇ ਬੱਚਿਆਂ ਨੇ ਮਾਪਿਆਂ ਨਾਲ ਆ ਕੇ ਧਾਰਮਿਕ ਸਮਾਗਮ ’ਚ ਆਪਣੀ ਹਾਜ਼ਰੀ ਲਗਵਾਈ। ਇਸ ਦੌਰਾਨ ਆਈਆਂ ਸੰਗਤ ਲਈ ਗੁਰੁ ਕਾ ਲੰਗਰ ਅਤੁੱਟ ਵਰਤਾਇਆ। ਸਮਾਗ਼ਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਡਸਾ, ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ, ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਤੇ ਥਾਣਾ ਚੀਮਾ ਦੇ ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਸੰਸਥਾ ਦੇ ਐੱਮਡੀ ਜਸਵੀਰ ਸਿੰਘ ਚੀਮਾ ਅਤੇ ਕਿਰਨਪਾਲ ਕੌਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।