ਸੇਵਾ ਮੁਕਤ ਜੇਈ ਨੇ ਕੀਤੀ ਆਤਮਹੱਤਿਆ, ਇਲਾਕੇ ’ਚ ਫੈਲੀ ਸਨਸਨੀ, ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ
ਸਥਾਨਕ ਅਜੀਤ ਰੋਡ ਗਲੀ ਨੰਬਰ 24 ਵਿੱਚ ਇਕ ਰਿਟਾਇਰਡ ਜੇਈ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਗੁਆਢੀਆਂ ਵੱਲੋਂ ਥਾਣਾ ਸਿਵਲ ਲਾਈਨ ਪੁਲਿਸ ਅਤੇ ਸਹਾਰਾ ਜਨ ਸੇਵਾ ਨੂੰ ਦਿੱਤੀ ਗਈ। ਸੂਚਨਾ ਮਿਲਣ ਉਪਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।
Publish Date: Thu, 07 May 2026 10:45 AM (IST)
Updated Date: Thu, 07 May 2026 10:48 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ। ਸਥਾਨਕ ਅਜੀਤ ਰੋਡ ਗਲੀ ਨੰਬਰ 24 ਵਿੱਚ ਇਕ ਰਿਟਾਇਰਡ ਜੇਈ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਗੁਆਢੀਆਂ ਵੱਲੋਂ ਥਾਣਾ ਸਿਵਲ ਲਾਈਨ ਪੁਲਿਸ ਅਤੇ ਸਹਾਰਾ ਜਨ ਸੇਵਾ ਨੂੰ ਦਿੱਤੀ ਗਈ। ਸੂਚਨਾ ਮਿਲਣ ਉਪਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।
ਇਸ ਦੇ ਨਾਲ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਵੀ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਘਰ ਦਾ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰੋਂ ਇਕ ਵਿਅਕਤੀ ਦੀ ਲਾਸ਼ ਮਿਲੀ। ਮੁੱਢਲੀ ਜਾਂਚ ਵਿੱਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਅਕਤੀ ਨੇ ਰਾਤ ਸਮੇਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ। ਦੁਪਹਿਰ ਵੇਲੇ ਜਦੋਂ ਗੁਆਢੀਆਂ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਪੁੱਤਰ ਪ੍ਰੀਤਮ ਚੰਦ (65) ਵਾਸੀ ਅਜੀਤ ਰੋਡ ਵਜੋਂ ਹੋਈ ਹੈ ਅਤੇ ਪਾਵਰਕਾਮ ਵਿੱਚੋਂ ਜੂਨੀਅਰ ਇੰਜਨੀਅਰ ਸੇਵਾ ਮੁਕਤ ਹੋਏ ਹਨ। ਜਾਣਕਾਰੀ ਅਨੁਸਾਰ ਮ੍ਰਿਤਕ ਘਰ ਵਿੱਚ ਇਕੱਲਾ ਰਹਿੰਦਾ ਸੀ, ਜਦਕਿ ਉਸਦਾ ਪਰਿਵਾਰ ਬਾਹਰ ਰਹਿੰਦਾ ਹੈ।
ਸਹਾਰਾ ਜਨ ਸੇਵਾ ਦੀ ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।