ਸ਼ੁਕਰਾਨਾ ਯਾਤਰਾ ਦਾ ਰਿੰਪੀ ਮਾਨਸ਼ਾਹੀਆ ਵੱਲੋਂ ਸਵਾਗਤ
ਮੁੱਖ ਮੰਤਰੀ ਭਗਵੰਤ ਮਾਨ ਦੀ ਮਾਨਸਾ
Publish Date: Sat, 09 May 2026 07:02 PM (IST)
Updated Date: Sun, 10 May 2026 04:10 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ
ਮੁੱਖ ਮੰਤਰੀ ਭਗਵੰਤ ਮਾਨ ਦੀ ਮਾਨਸਾ ਪਹੁੰਚੀ ਸ਼ੁਕਰਾਨਾ ਯਾਤਰਾ ਟਰੱਕ ਯੂਨੀਅਨ ਦੇ ਪ੍ਰਧਾਨ ਰਿੰਪੀ ਮਾਨਸ਼ਾਹੀਆ ਅਤੇ ਉਨ੍ਹਾਂ ਦੀ ਟੀਮ ਨੇ ਭਰਵਾਂ ਸਵਾਗਤ ਕੀਤਾ। ਮੁੱਖ ਮੰਤਰੀ ਨੂੰ ਜੀ ਆਇਆਂ ਕਹਿੰਦਿਆਂ ਬੇਅਦਬੀਆਂ ਖਿਲਾਫ਼ ਕਾਨੂੰਨ ਬਣਾਉਣ ਦੀ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਮਾਨਸਾ ਦੇ ਅਰਵਿੰਦ ਨਗਰ ਵਿਖੇ ਸਵਾਗਤੀ ਗੇਟ ਲਗਾ ਕੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਮੁੱਖ ਮੰਤਰੀ ਭਗਵੰਤ ਮਾਨ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮਾਨਸਾ ਵਿਖੇ ਆਪਣੀ ਯਾਤਰਾ ਲੈ ਕੇ ਪਹੁੰਚੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀਆਂ ਖ਼ਿਲਾਫ਼ ਕਾਨੂੰਨ ਇਨ੍ਹਾਂ ਸਖਤ ਹੈ ਕਿ ਇਸ ਵਿੱਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਟੀਮ ਸਮੇਤ ਮੁੱਖ ਮੰਤਰੀ ਦਾ ਸਵਾਗਤ ਕਰਨ ਪਹੁੰਚੇ ਟਰੱਕ ਯੂਨੀਅਨ ਮਾਨਸਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਰਿੰਪੀ ਮਾਨਸ਼ਾਹੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਕਾਨੂੰਨ ਬਣਾਉਣ ਨਾਲ ਉਨ੍ਹਾਂ ਦਾ ਸਵਾਗਤ ਕਰਨ ਲਈ ਸੰਗਤ ਦਾ ਹੜ੍ਹ ਆ ਗਿਆ ਕਿੳੇੁਂਕਿ ਪੰਜਾਬ ਦੇ ਲੋਕ ਅਤੇ ਜਨਤਾ ਅਜਿਹਾ ਕਾਨੂੰਨ ਚਾਹੁੰਦੀ ਸੀ, ਜਿਸ ਵਿੱਚ ਬੇਅਦਬੀਆਂ ਕਰਨ ਵਾਲਿਆਂ ਨੂੰ ਸਖਤ ਸਜ਼ਾ ਮਿਲੇ। ਇਹ ਇਤਿਹਾਸ ਵਿੱਚ ਦਰਜ ਹੋਵੇਗਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ ਕਿਸੇ ਸੂਬੇ ਵਿੱਚ ਬੇਅਦਬੀਆਂ ਦੇ ਖਿਲਾਫ਼ ਕਾਨੂੰਨ ਬਣਾਇਆ।