Road Accident : ਮਾਨਸਾ 'ਚ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ‘ਤੇ ਮਾਨਸਾ ‘ਚ ਮੂਸਾ ਝੂੰਗੀ ਕੋਲ ਅੱਜ ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਟੱਕਰ ਮਾਰ ਗਿਆ। ਇਸ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Wed, 04 Feb 2026 09:23 PM (IST)
Updated Date: Wed, 04 Feb 2026 09:25 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ‘ਤੇ ਮਾਨਸਾ ‘ਚ ਮੂਸਾ ਝੂੰਗੀ ਕੋਲ ਅੱਜ ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਟੱਕਰ ਮਾਰ ਗਿਆ। ਇਸ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੱਖਣ ਸਿੰਘ ਨੇ ਦੱਸਿਆ ਕਿ ਉਸ ਦੀ ਮਾਸੀ ਦਾ ਲੜਕਾ ਟਹਿਲਾ ਸਿੰਘ ਵਾਸੀ ਵਾਰਡ ਨੰਬਰ. 25 ਮਾਨਸਾ ਤਕਰੀਬਨ 6.30 ਕੁ ਵਜੇ ਪੈਲੇਸ ਵਿੱਚੋਂ ਕੰਮ ਤੋਂ ਘਰ ਆ ਰਿਹਾ ਸੀ। ਇਸ ਦੌਰਾਨ ਮੂਸਾ ਝੂੰਗੀ ਕੋਲ ਜਦ ਉਹ ਪਹੁੰਚਿਆ ਤਾਂ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ਬਾਰੇ ਫ਼ੋਨ ਆਉਣ ’ਤੇ ਪਤਾ ਲੱਗਿਆ।
ਜਦ ਅਸੀਂ ਪਹੁੰਚੇ ਤਾਂ ਉਸ ਦੀ ਹਾਲਤ ਦੇਖਣਯੋਗ ਨਹੀਂ ਸੀ ਅਤੇ ਹਸਪਤਾਲ ਵਿੱਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਇੱਕ ਵਾਹਨ ਫੇਟ ਮਾਰ ਕੇ ਫ਼ਰਾਰ ਹੋ ਗਏ। ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਨੇ ਇਸ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਮਾਮਲੇ ਵਿੱਚ ਜਾਂਚ ਕਰਨੀ ਸ਼ੁਰੂ ਕਰ ਦਿੱਤੀ।