ਸਕੂਲ ਕੋਟਧਰਮੂ ਨੇ ਐਲਾਨਿਆ ਸਾਲਾਨਾ ਨਤੀਜਾ
ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ
Publish Date: Fri, 03 Apr 2026 08:09 PM (IST)
Updated Date: Sat, 04 Apr 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਮਾਨਸਾ ਵੱਲੋਂ ਸੈਸ਼ਨ 2025-26 ਦਾ ਨਤੀਜਾ ਐਲਾਨਿਆ। ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਜਪੁਜੀ ਸਾਹਿਬ ਜੀ ਦੇ ਪਾਠ ਕਰਕੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਓਟ ਆਸਰਾ ਲੈ ਕੇ ਕੀਤੀ ਗਈ ਅਰਦਾਸ ਨਾਲ ਕੀਤੀ ਗਈ, ਜਿਸ ਵਿੱਚ ਨਰਸਰੀ ਤੋਂ ਲੈ ਕੇ 11ਵੀਂ ਕਲਾਸ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਰਿਪੋਰਟ ਕਾਰਡ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਯੂ.ਕੇ.ਜੀ. ਕਲਾਸ ਦੇ ਬੱਚਿਆਂ ਲਈ ਗ੍ਰੈਜੂਏਸ਼ਨ ਡੇ ਵੀ ਮਨਾਇਆ ਗਿਆ, ਜਿਨ੍ਹਾਂ ਨੂੰ ਪ੍ਰੋਮੋਟ ਕਰਕੇ ਪਹਿਲੀ ਕਲਾਸ ਵਿੱਚ ਭੇਜਿਆ ਗਿਆ। ਨਿੱਕੇ-ਨਿੱਕੇ ਬੱਚਿਆਂ ਦੀ ਇਸ ਖੁਸ਼ੀ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਸਕੂਲ ਵੱਲੋਂ ਮਾਪਿਆਂ ਨੂੰ ਸਕੂਲ ਦੀਆਂ ਕਈ ਮਹੱਤਵਪੂਰਨ ਉਪਲੱਬਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜਿਵੇਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 9ਵੀਂ ਤੋਂ 12ਵੀਂ ਕਲਾਸ ਲਈ ਐੱਨਡੀਏ ਦੀ ਤਿਆਰੀ ਲਈ ਮੁਫਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਯੂਪੀਐੱਸਸੀ ਅਤੇ ਹਰ ਤਰ੍ਹਾਂ ਦੇ ਸਰਕਾਰੀ ਨੌਕਰੀ ਲਈ ਵਿਦਿਆਰਥੀਆਂ ਦੀਆਂ ਆਨਲਾਈਨ C-SAT ਕਲਾਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਕੂਲ ਦੇ ਮੈਦਾਨਾਂ ਨੂੰ ਵੀ ਐਨਡੀਏ ਦੀ ਤਿਆਰੀ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲੀ ਸਿੱਖਿਆ ਨੂੰ ਸਮੇਂ ਦੇ ਹਾਣ ਦੀ ਬਣਾਉਣ ਲਈ ਸਕੂਲ ਵਿਖੇ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਯੂਪੀਐਸਸੀ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ, ਉੱਥੇ ਨਰਸਰੀ ਕਲਾਸਾਂ ਨੂੰ ਖੇਡ ਵਿਧੀ ਰਾਹੀਂ ਪੜਾਉਣ ਲਈ ਬਚਪਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਸਮਾਰੋਹ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਅਧਿਆਪਕਾਂ, ਬੱਚਿਆਂ ਤੇ ਮਾਪਿਆਂ ਦੇ ਸਿਰ ਬੰਨਿਆ। ਉਨ੍ਹਾਂ ਕਿਹਾ ਕਿ ਸਭ ਦੀ ਸਖ਼ਤ ਮਿਹਨਤ ਸਦਕਾ ਹੀ ਇਹ ਸ਼ਾਨਦਾਰ ਨਤੀਜੇ ਸੰਭਵ ਹੋ ਸਕੇ ਹਨ। ਉਨ੍ਹਾਂ ਨੇ ਕਾਮਨਾ ਕੀਤੀ ਕਿ ਭਵਿੱਖ ਵਿੱਚ ਵੀ ਸਕੂਲ ਇਸੇ ਤਰ੍ਹਾਂ ਉੱਚਾਈਆਂ ਹਾਸਲ ਕਰਦਾ ਰਹੇ। ਇਸ ਮੌਕੇ ਬੱਬੂਜੀਤ ਕੌਰ, ਈਨਾ ਪਾਲ, ਕੁਲਵਿੰਦਰ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ, ਪਰਮੀਤ ਕੌਰ ਰਣਜੀਤ ਕੌਰ ਝੁਨੀਰ ਅਤੇ ਹਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।