ਖਾਦ ਪਦਾਰਥਾਂ ਦੇ ਵੱਖ-ਵੱਖ ਥਾਵਾਂ ਤੋਂ ਲਏ ਸੈਂਪਲ
ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ
Publish Date: Tue, 12 May 2026 06:30 PM (IST)
Updated Date: Wed, 13 May 2026 04:07 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਿਵਲ ਸਰਜਨ ਮਾਨਸਾ ਕਮ ਜ਼ਿਲ੍ਹਾ ਸਿਹਤ ਅਫ਼ਸਰ ਡਾ.ਰਣਜੀਤ ਸਿੰਘ ਰਾਏ ਅਗਵਾਈ ਦੀ ਵਿੱਚ ਫ਼ੂਡ ਸੇਫਟੀ ਅਫ਼ਸਰ ਅਮਰਿੰਦਰ ਪਾਲ ਸਿੰਘ ਸਿੰਘ, ਜੂਨੀਅਰ ਸਹਾਇਕ ਲਕਸ਼ਵੀਰ ਸਿੰਘ ਦੀ ਟੀਮ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਖਾਣ ਵਾਲੇ ਪਦਾਰਥਾਂ ਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਮਾਨਸਾ, ਰੱਲਾ, ਜੋਗਾ ਤੇ ਬੁਢਲਾਡਾ ਤੋਂ ਪਨੀਰ ਦੇ 10 ਸੈਂਪਲ ਇਕੱਤਰ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਖਾਦ ਪਦਾਰਥਾਂ ਦੀ ਕੀਤੀ ਜਾ ਰਹੀ ਸਪਲਾਈ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੱਤੀ ਕਿ ਡਾ. ਰਣਜੀਤ ਰਾਏ ਅਤੇ ਫੂਡ ਸੇਫ਼ਟੀ ਅਫ਼ਸਰ ਅਮਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਖਾਦ ਪਦਾਰਥਾਂ ਦੀ ਗੁਣਵੱਤਾ ਵਿੱਚ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਸੈਂਪਲ ਜਾਂਚ ਲਈ ਭੇਜੇ ਗਏ ਹਨ। ਰਿਪੋਰਟ ਆਉਣ ਤੇ ਜੇਕਰ ਕਿਸੇ ਤਰ੍ਹਾਂ ਦੀ ਮਿਲਾਵਟ ਖੋਰੀ ਪਾਈ ਜਾਂਦੀ ਹੈ ਤਾਂ ਐਕਟ ਅਨੁਸਾਰ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ, ਮਿਲਾਵਟਖੋਰੀ ਦਾ ਧੰਦਾ ਕਰਨ ਵਾਲੇ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਖਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਟੀਮ ਵੱਲੋਂ ਖਾਦ ਪਦਾਰਥਾਂ ਦੀ ਸੈਂਪਲਿੰਗ ਸਮੇਂ-ਸਮੇਂ ’ਤੇ ਜਾਰੀ ਰੱਖੀ ਜਾਵੇਗੀ, ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਚੰਗੇ ਤੇ ਕੁਆਲਿਟੀਦਾਰ ਖਾਦ ਪਦਾਰਥ ਮਿਲ ਸਕਣ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਾੜੇ ਸ਼ਖਸ ਆਪਣੀ ਸੋਚ ਬਦਲ ਲੈਣ। ਲੋਕ ਖਾਣ-ਪੀਣ ਵਾਲੀਆਂ ਚੀਜ਼ਾਂ ਖ਼ਰੀਦਣ ਮੌਕੇ ਉਨ੍ਹਾਂ ਦੀ ਕੁਆਲਿਟੀ ਦਾ ਖ਼ਾਸ ਧਿਆਨ ਰੱਖਣ ਤੇ ਜੇਕਰ ਕਿਤੇ ਵੀ ਅਜਿਹੀ ਕੋਈ ਸਮੱਸਿਆ ਉਨ੍ਹਾਂ ਨੂੰ ਨਜ਼ਰ ਆਉਂਦੀ ਹੈ ਤਾਂ ਉਹ ਸਿਹਤ ਵਿਭਾਗ ਕੋਲ ਸ਼ਿਕਾਇਤ ਕਰ ਸਕਦੇ ਹਨ।