ਸਫਾਈ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸਫ਼ਾਈ ਦਾ ਬੁਰਾ ਹਾਲ
ਸਫਾਈ ਸੇਵਕ ਯੂਨੀਅਨ ਮਾਨਸਾ, ਪੰਜਾਬ
Publish Date: Fri, 08 May 2026 07:06 PM (IST)
Updated Date: Sat, 09 May 2026 04:12 AM (IST)

ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ, ਮਾਨਸਾ : ਸਫ਼ਾਈ ਸੇਵਕ ਯੂਨੀਅਨ ਮਾਨਸਾ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਦਾ ਤੀਜਾ ਦਿਨ ਸੀ। ਇਸ ਧਰਨੇ ਦੀ ਅਗਵਾਈ ਲੋਕਲ ਪ੍ਰਧਾਨ ਪ੍ਰਵੀਨ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਯੂਨੀਅਨ ਦੀ ਮੰਗ ਹੈ ਕਿ 105 ਆਊਟਸੋਰਸ ਸਫਾਈ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਕੰਪਿਊਟਰ ਆਪਰੇਟਰ, ਇਲੈਕਟ੍ਰੀਸ਼ਨ, ਮਾਲੀ, ਬੇਲਦਾਰ, ਕਲਰਕ ਆਦਿ ਕਰਮਚਾਰੀਆਂ ਨੂੰ ਵੀ ਪੱਕਾ ਕੀਤਾ ਜਾਵੇ।ਧਰਨੇ ਦੌਰਾਨ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਸਰਕਾਰ ਅੱਗੇ ਅਪੀਲ ਕੀਤੀ। ਸਫਾਈ ਨਾ ਹੋਣ ਕਰਕੇ ਸ਼ਹਿਰ ਦਾ ਹਾਲ ਦਿਨੋਂ-ਦਿਨ ਬਦਤਰ ਹੁੰਦਾ ਜਾ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਰਿਹਾ ਹੈ। ਇਸ ਸਬੰਧੀ ਪ੍ਰਵੀਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਅਤੇ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਦ ਤੱਕ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਦੱਸਿਆ ਕਿ ਅੱਜ ਦੇ ਧਰਨੇ ਵਿੱਚ ਸਮਾਜ ਸੇਵੀ ਡਾ. ਜਨਕ ਰਾਜ, ਬਿੱਕਰ ਸਿੰਘ ਮੰਗਾਣੀਆ, ਸ੍ਰੀ ਨਰਿੰਦਰ ਸ਼ਰਮਾ (ਰਿਟਾਇਰਡ ਐਸ.ਡੀ.ਓ.), ਸ੍ਰੀ ਬਿੰਦਰ ਸ਼ਰਮਾ (ਰਿਟਾਇਰਡ ਸੀ.ਈ.ਓ.), ਸਮਾਜ ਸੇਵੀ ਪਾਲਾ ਰਾਮ ਪਰੋਚਾ ਅਤੇ ਬਲਵਿੰਦਰ ਸਿੰਘ ਬਿੰਦੂ, ਜ਼ਿਲ੍ਹਾ ਪ੍ਰਧਾਨ ਆਊਟਸੋਰਸ ਯੂਨੀਅਨ (ਇਲੈਕਟ੍ਰੀਸ਼ਨ), ਵੀ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਰਕਾਰ ਵੱਲੋਂ ਤੁਰੰਤ ਮੰਨ ਲਈਆਂ ਜਾਣੀਆਂ ਚਾਹੀਦੀਆਂ ਹਨ।ਇਸ ਮੌਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ ਭੱਟੀ, ਸੈਕਟਰੀ ਸਫਾਈ ਸੇਵਕ ਯੂਨੀਅਨ ਬ੍ਰਾਂਚ ਮਾਨਸਾ ਮੋਹਨ ਕੁਮਾਰ, ਮੀਤ ਪ੍ਰਧਾਨ ਵਿਵੇਕ ਕੁਮਾਰ ਚੇਤਕ, ਜ਼ਿਲ੍ਹਾ ਸੈਕਟਰੀ ਸੁਖਦੇਵ ਮਲਿਕ ਅਤੇ ਰਾਜ ਕੁਮਾਰ ਆਦਿ ਵੱਲੋਂ ਵੀ ਧਰਨੇ ਦਾ ਸਮਰਥਨ ਕੀਤਾ ਗਿਆ