ਵੋਟਰ ਸੂਚੀਆਂ ਦੀ ਸੋਧ ਦਾ ਸ਼ਡਿਊਲ ਜਾਰੀ
ਵਧੀਕ ਜ਼ਿਲ੍ਹਾ ਇਲੈਕਟੋਰਲ
Publish Date: Fri, 10 Apr 2026 08:20 PM (IST)
Updated Date: Sat, 11 Apr 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਸੋਧ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਇਲੈਕਟੋਰਲ ਅਫ਼ਸਰ-ਕਮ-ਅਡੀਸ਼ਨਲ ਡਿਪਟੀ ਕਮਿਸ਼ਨਰ (ਆਰ.ਡੀ) ਮਾਨਸਾ ਅਨੁਪ੍ਰਿਤਾ ਜੌਹਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਨਗਰ ਕੌਂਸਲ ਬਰੇਟਾ, ਨਗਰ ਕੌਂਸਲ ਬੁਢਲਾਡਾ, ਨਗਰ ਕੌਂਸਲ ਮਾਨਸਾ, ਨਗਰ ਪੰਚਾਇਤ ਬੋਹਾ ਅਤੇ ਨਗਰ ਪੰਚਾਇਤ ਜੋਗਾ ਲਈ ਡਰਾਫ਼ਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 15 ਅਪ੍ਰੈਲ 2026 ਨੂੰ ਹੋਵੇਗੀ। ਇਸ ਬਾਅਦ 17 ਤੋਂ 23 ਅਪ੍ਰੈਲ ਤੱਕ ਦਾਅਵੇ ਅਤੇ ਇਤਰਾਜ ਪੇਸ਼ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 20 ਅਤੇ 21 ਅਪ੍ਰੈਲ ਨੂੰ ਵੋਟਰ ਨਾਮਾਂਕਣ ਸਬੰਧੀ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 30 ਅਪ੍ਰੈਲ 2026 ਤੱਕ ਇਹਨਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਹੋਵੇਗਾ, ਜਿਸ ਤੋਂ ਬਾਅਦ ਅੰਤਿਮ ਵੋਟਰ ਸੂਚੀ ਮਿਤੀ 05-05-2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।