ਐੱਸਡੀਓ ਨੇ ਰਹਿੰਦ-ਖੂੰਹਦ ਨੂੰ ਸਾੜਨੋਂ ਗੁਰੇਜ਼ ਕਰਨ ਦੀ ਹਦਾਇਤ
ਸ਼ਹਿਰ ਦੀ ਸਾਫ ਸਫਾਈ ਅਤੇ ਕੂੜੇ ਦੇ ਯੋਗ
Publish Date: Fri, 05 Dec 2025 07:50 PM (IST)
Updated Date: Sat, 06 Dec 2025 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼ਹਿਰ ਦੀ ਸਾਫ਼ ਸਫ਼ਾਈ ਅਤੇ ਕੂੜੇ ਦੇ ਯੋਗ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਐੱਸਡੀਓ ਪ੍ਰਦੂਸ਼ਣ ਕੰਟਰੋਲ ਬੋਰਡ, ਹਰਮਨ ਸਿੰਘ ਵੱਲੋਂ ਮਿਊਂਸਪਲ ਕੌਂਸਲ ਮਾਨਸਾ ਦੇ ਕੂੜਾ ਡੰਪ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਵਾਲੇ ਕਰਮਚਾਰੀਆਂ ਨੂੰ ਸਪੱਸ਼ਟ ਤੌਰ 'ਤੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਰਹਿੰਦ ਖੂੰਹਦ ਨੂੰ ਸਾੜਨ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਅਤੇ ਫੇਫੜੇ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕੂੜਾ ਕਰਕਟ ਦੇ ਸਹੀ ਨਿਪਟਾਰੇ ਲਈ ਢੁਕਵੇਂ ਵਿਗਿਆਨਕ ਤਰੀਕੇ ਅਪਣਾਉਣ ਲਈ ਕਿਹਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਪਾਉਣ। ਉਨ੍ਹਾਂ ਕਿਹਾ ਕਿ ਕੂੜਾ ਕਰਕਟ ਦਾ ਯੋਗ ਨਿਪਟਾਰਾ ਹਰ ਨਾਗਰਿਕ ਦਾ ਫਰਜ਼ ਹੈ ਇਸ ਲਈ ਸਾਰਿਆਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ।