ਸੀਨੀਅਰ ਸਿਟੀਜ਼ਨ ਵੈਲਫ਼ੇਅਰ ਦਾ ਵਫ਼ਦ ਡੀਸੀ ਨੂੰ ਮਿਲਿਆ
ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ
Publish Date: Sun, 10 May 2026 06:39 PM (IST)
Updated Date: Mon, 11 May 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਸਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਨਵਜੋਤ ਕੌਰ ਆਈਏਐਸ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਨਵੀਂ ਚੁਣੀ ਕਾਰਜਕਾਰੀ ਕਮੇਟੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸ਼ਹਿਰ ਮਾਨਸਾ ਵਿੱਚ ਕਿਸੇ ਢੁੱਕਵੀਂ ਥਾਂ ’ਤੇ ਐਸੋਸ਼ੀਏਸ਼ਨ ਦੇ ਮੈਂਬਰਾਂ ਲਈ ਦਫ਼ਤਰ ਅਤੇ ਮੀਟਿੰਗ ਕਰਨ ਦੀ ਥਾਂ ਅਲਾਟ ਕੀਤੀ ਜਾਵੇ, ਜਿੱਥੇ ਬੈਠ ਕੇ ਐਸ਼ੋਸ਼ੀਏਸ਼ਨ ਦੇ ਮੈਂਬਰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸੀਨੀਅਰ ਸਿਟੀਜ਼ਨਾਂ ਦਾ ਮਾਣ ਸਤਿਕਾਰ ਬਹਾਲ ਰੱਖਦੇ ਹੋਏ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ ਅਤੇ ਸਮੂਹ ਸਰਕਾਰੀ ਕਮੇਟੀਆਂ ਵਿੱਚ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਨੂੰ ਯੋਗ ਥਾਂ ਦਿੱਤੀ ਜਾਵੇ। ਉਨ੍ਹਾਂ ਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਬਾਲ ਭਵਨ ਨੂੰ ਆਉਣ ਵਾਲੀਆਂ ਸੜਕਾਂ ਤੇ ਕਾਫੀ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਬਜ਼ੁਰਗਾਂ ਨੂੰ ਸਵੇਰੇ ਅਤੇ ਸ਼ਾਮ ਸੈਰ ਕਰਨ ਸਮੇਂ ਦਿੱਕਤਾਂ ਦਾ ਸਾਹਮਣਾ ਕਰਨ ਪੈਂਦਾ ਹੈ। ਲਾਈਟਾਂ ਨੂੰ ਚਾਲੂ ਕਰਵਾਇਆ ਜਾਵੇ। ਸ਼ਹਿਰ ਵਿੱਚੋਂ ਅਵਾਰਾ ਜਾਨਵਰ ਫੜ੍ਹ ਕੇ ਕਿਸੇ ਯੋਗ ਥਾਂ ਰੱਖੇ ਜਾਣ ਤਾਂ ਕਿ ਬਜ਼ੁਰਗ ਲੋਕ ਸੜਕਾਂ ’ਤੇ ਬੇਖੌਫ਼ ਆ ਜਾ ਸਕਣ। ਇਸ ਸਮੇਂ ਸੇਠੀ ਸਿੰਘ ਸਰਾਂ, ਦਰਸ਼ਨ ਜੋਗਾ, ਬਿੱਕਰ ਸਿੰਘ ਮੰਗਾਣੀਆ, ਗੁਰਦੇਵ ਸਿੰਘ ਘੁਮਾਣ, ਬਾਦਸ਼ਾਹ ਸਿੰਘ ਚਹਿਲ, ਗੁਰਦੇਵ ਸਿੰਘ ਚਹਿਲ, ਜਗਸੀਰ ਸਿੰਘ ਢਿੱਲੋਂ, ਦਰਸ਼ਨ ਸਿੰਘ ਸੰਗਰ, ਜਸਵੰਤ ਸਿੰਘ ਕੁਲੈਹਿਰੀ ਤੇ ਹਰਦੇਵ ਸਿੰਘ ਗਿੱਲ ਆਦਿ ਹਾਜ਼ਰ ਸਨ।