ਸੀਨੀਅਰ ਪੱਤਰਕਾਰ ਗੁਰਜੀਤ ਸਿੰਘ ਚਹਿਲ ਐਵਾਰਡ ਨਾਲ ਸਨਮਾਨਿਤ
ਅਕਾਲ ਯੂਨੀਵਰਸਿਟੀ ਵੱਲੋਂ ਕਰਵਾਏ ਗਏ
Publish Date: Sat, 09 May 2026 07:00 PM (IST)
Updated Date: Sun, 10 May 2026 04:10 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ, ਅਕਾਲ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅਕਾਲ ਐਜੂਕੇਸ਼ਨ ਐਵਾਰਡ 2026 ਦੌਰਾਨ ਵਿੱਦਿਅਕ ਅਤੇ ਸਮਾਜਿਕ ਖੇਤਰ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਚੀਮਾ ਮੰਡੀ ਅਤੇ ਧਰਮਗੜ੍ਹ ਤੋਂ ਪੱਤਰਕਾਰ ਗੁਰਜੀਤ ਸਿੰਘ ਚਹਿਲ ਨੂੰ “ਅਕਾਲ ਐਜੂਕੇਸ਼ਨ ਐਵਾਰਡ 2026” ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਗੁਰਮੇਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਮਮਤਾ ਖੁਰਾਣਾ ਵਲੋਂ ਭੇਟ ਕੀਤਾ ਗਿਆ। ਸਮਾਗਮ ਦੌਰਾਨ ਸਿੱਖਿਆ, ਸਮਾਜ ਸੇਵਾ ਅਤੇ ਪੱਤਰਕਾਰਤਾ ਖੇਤਰ ਵਿੱਚ ਵਧੀਆ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ ਗਿਆ।ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਗੁਰਮੇਲ ਸਿੰਘ ਨੇ ਕਿਹਾ ਕਿ ਪੱਤਰਕਾਰਤਾ ਸਮਾਜ ਦਾ ਅਹਿਮ ਸਤੰਭ ਹੈ ਅਤੇ ਇਮਾਨਦਾਰੀ ਨਾਲ ਕੀਤੀ ਗਈ ਪੱਤਰਕਾਰਤਾ ਸਮਾਜ ਨੂੰ ਸਹੀ ਦਿਸ਼ਾ ਦੇਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਪੱਤਰਕਾਰ ਗੁਰਜੀਤ ਸਿੰਘ ਚਹਿਲ ਵਲੋਂ ਸਮਾਜਿਕ ਅਤੇ ਵਿੱਦਿਅਕ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ 'ਚ ਵੀ ਇਸੇ ਤਰ੍ਹਾਂ ਸੇਵਾਵਾਂ ਜਾਰੀ ਰੱਖਣ ਦੀ ਕਾਮਨਾ ਕੀਤੀ। ਇਹ ਐਵਾਰਡ ਦੇਣ ਲਈ ਪੱਤਰਕਾਰ ਗੁਰਜੀਤ ਸਿੰਘ ਚਹਿਲ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਅਤੇ ਅਕਾਲ ਯੂਨੀਵਰਸਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣਗੇ।