ਸ਼ਬੀਨਾ ਪ੍ਰਵੀਨ 12ਵੀਂ ’ਚੋਂ ਆਈ ਮੈਰਿਟ ਸੂਚੀ ’ਚ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ
Publish Date: Thu, 14 May 2026 06:00 PM (IST)
Updated Date: Thu, 14 May 2026 06:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸ਼ਬੀਨਾ ਪ੍ਰਵੀਨ ਪੁੱਤਰੀ ਸ਼ਿੰਗਾਰਾ ਸਿੰਘ ਨੇ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਆਏ ਨਤੀਜੇ ਵਿੱਚੋਂ ਚੰਗੇ ਹਾਸਲ ਕੀਤੇ ਹਨ। ਇਸ ਵਿਦਿਆਰਥਣ ਨੇ 500 ਵਿੱਚੋਂ 485 ਨੰਬਰ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਵਿਦਿਆਰਥਣ ਦੇ ਸਾਰੇ ਪਰਿਵਾਰ ਅਤੇ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ ਗਈਆਂ। ਸਕੂਲ ਦੇ ਇੰਚਾਰਜ ਪ੍ਰਿੰਸੀਪਲ ਨਰਿੰਦਰ ਸਿੰਘ ਅਤੇ ਸਟਾਫ਼ ਵੱਲੋਂ ਵਿਦਿਆਰਥਣ ਦੇ ਘਰ ਜਾ ਕੇ ਉਸ ਨੂੰ ਸਨਮਾਨਿਤ ਕੀਤਾ ਗਿਆ।