ਬਠਿੰਡਾ 'ਚ ਅਕਾਲੀ ਦਲ ਦੀ ਵੱਡੀ ਜਿੱਤ: ਫੂਲ ਪੰਚਾਇਤ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੇ ਅਹੁਦਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਵਧਾਈ ਦਿੱਤੀ।
Publish Date: Wed, 01 Apr 2026 01:00 PM (IST)
Updated Date: Wed, 01 Apr 2026 01:01 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਪੰਚਾਇਤ ਸੰਮਤੀ ਫੂਲ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਅਬਜ਼ਰਵਰ ਦੀ ਨਿਗਰਾਨੀ ਹੇਠ ਹੋਈ। ਇਸ ਚੋਣ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਮਨਦੀਪ ਕੌਰ ਚੇਅਰਮੈਨ ਅਤੇ ਕਿਰਨਜੀਤ ਕੌਰ ਵਾਈਸ ਚੇਅਰਮੈਨ ਚੁਣੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਵਧਾਈ ਦਿੱਤੀ।