ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਕੱਟਾਂ ਖ਼ਿਲਾਫ਼ ਧਰਨਾ ਲਗਾ ਕੀਤੀ ਅਵਾਜ਼ ਬੁਲੰਦ
ਬਿਜਲੀ ਵਿਭਾਗ ਵੱਲੋਂ ਲਗਾਏ ਜਾ ਰਹੇ
Publish Date: Thu, 30 Apr 2026 05:51 PM (IST)
Updated Date: Fri, 01 May 2026 04:12 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਬਿਜਲੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਗਰਿੱਡ ਵਿਖੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਧਰਨਾ ਦੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮ ਵਾਲਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅੰਦਰ ਇੱਕ ਵੀ ਬਿਜਲੀ ਦਾ ਥਰਮਲ ਪਲਾਂਟ ਨਹੀਂ ਲਗਾਇਆ ਗਿਆ, ਜਿਸ ਕਾਰਨ ਪੂਰ੍ਹੇ ਪੰਜਾਬ ਅੰਦਰ ਬਿਜਲੀ ਦੀ ਕਿੱਲਤ ਮਹਿਸੂਸ ਹੋ ਰਹੀ ਹੈ ਅਤੇ ਲੋਕ ਆਪਣੇ ਬੱਚਿਆ ਸਮੇਤ ਹਨ੍ਹੇਰੇ ਵਿੱਚ ਰਾਤਾਂ ਕੱਟਣ ਨੂੰ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਫ਼ੋਕੀ ਮਸ਼ਹੂਰੀਆਂ ‘ਤੇ ਜ਼ੋਰ ਦੇਣ ਵਿੱਚ ਲੱਗੀ ਹੋਈ ਹੈ, ਜਦੋਂਕਿ ਬਾਦਲ ਸਰਕਾਰ ਸਮੇਂ ਲੋਕਾਂ ਦੀ ਮੰਗ ਨੂੰ ਪਹਿਲ ਦੇ ਆਧਾਰ ਤੇ ਬਿਜਲੀ ਦੇ ਸੋਮੇ ਪੈਦਾ ਕਰਕੇ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਇਆ ਸੀ। ਪਰ ਭਗਵੰਤ ਮਾਨ ਸਰਕਾਰ ਨੇ ਖਜ਼ਾਨੇ ਤੇ ਵਾਧੂ ਬੋਝ ਪਾ ਕੇ ਸੂਬੇ ਨੂੰ ਆਰਥਿਕ ਮੰਦਹਾਲੀ ਦੇ ਦੌਰ ਵਿੱਚ ਧੱਕ ਦਿੱਤਾ ਹੈ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਉਨ੍ਹਾਂ ਉਹਨਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਵੱਲੋਂ ਬਿਜਲੀ ਦੀ ਕਮੀ ਨੂੰ ਪੂਰ੍ਹਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਕੁਲਾਣਾ, ਜੱਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਕਰਮਜੀਤ ਸਿੰਘ ਮਾਘੀ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਦਲਵੀਰ ਸਿੰਘ ਕਾਲਾ ਕੁਲਰੀਆਂ, ਬੂਟਾ ਸਿੰਘ ਝਲਬੂਟੀ, ਹਾਕਮ ਸਿੰਘ ਜੱਸਲ, ਹੰਸ ਸਿੰਘ ਅਹਿਮਦਪੁਰ, ਜੱਸੂ ਗਰੇਵਾਲ ਕੁਲਰੀਆਂ, ਸ਼ਮੀ ਠੇਕੇਦਾਰ, ਕੁਲਵੰਤ ਸਿੰਘ ਮੈਨੇਜਰ, ਗੁਰਜੀਤ ਸਿੰਘ ਲਾਲੂ ਬਹਾਦਰਪੁਰ, ਰਜੇਸ਼ ਕੁਮਾਰ ਬਰੇਟਾ, ਜਸਪਾਲ ਸਿੰਘ ਗੁੜਦੀ, ਕੇਵਲ ਸਿੰਘ ਪੇਟਰ, ਬੰਟੂ ਕਣਕਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।