ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਪੰਚਾਇਤ ਬੋਹਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਸ਼੍ਰੋਮਣੀ ਅਕਾਲੀ ਦਲ ਵੱਲੋਂ
Publish Date: Thu, 14 May 2026 07:11 PM (IST)
Updated Date: Thu, 14 May 2026 07:12 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਪੰਚਾਇਤ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਬੱਲਮ ਸਿੰਘ ਕਲੀਪੁਰ ਸਾਬਕਾ ਚੇਅਰਮੈਨ ਅਤੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਪਾਰਟੀ ਹਾਈਕਮਾਂਡ ਨਾਲ ਵਿਚਾਰ ਵਟਾਂਦਰੇ ਬਾਅਦ ਯੋਗ, ਇਮਾਨਦਾਰ ਅਤੇ ਲੋਕ ਸੇਵਾ ਨੂੰ ਸਮਰਪਿਤ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇੰਨ੍ਹਾਂ ਵਿੱਚ ਵਾਰਡ ਨੰਬਰ.1 ਸਰਬਜੀਤ ਕੋਰ , 2 ਤੋਂ ਜ਼ਿੰਦਰਪਾਲ ਸਿੰਘ, ਤਿੰਨ ਜਸਵੀਰ ਸਿੰਘ ਮੌੜ, ਚਾਰ ਤੋਂ ਮਲਕੀਤ ਸਿੰਘ, ਸੱਤ ਤੋਂ ਪਿੰਦਰਜੀਤ ਕੌਰ ਵਿਰਕ , ਅੱਠ ਤੋਂ ਰਾਜਵਿੰਦਰ ਕੌਰ, 9 ਤੋਂ ਸ਼ਰਨਜੀਤ ਕੌਰ ਉੱਪਲ , 10 ਤੋਂ ਗੁਰਮੀਤ ਸਿੰਘ , 12 ਤੋਂ ਬਾਦਲ ਸਿੰਘ ਤੇ 13 ਤੋਂ ਮਹਾਂਵੀਰ ਸਿੰਘ ਕੁੱਲ 10 ਉਮੀਦਵਾਰਾਂ ਦੇ ਨਾਮ ਫ਼ਾਈਨਲ ਕੀਤੇ। ਪਾਰਟੀ ਆਗੂਆਂ ਨੇ ਕਿਹਾ ਕਿ ਬੋਹਾ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਚਨਬੱਧ ਹੈ। ਉਮੀਦਵਾਰਾਂ ਦੀ ਚੋਣ ਦੌਰਾਨ ਹਰ ਵਰਗ ਦੀ ਨੁਮਾਇੰਦਗੀ ਅਤੇ ਸਥਾਨਕ ਲੋਕਾਂ ਦੀ ਰਾਏ ਨੂੰ ਤਰਜ਼ੀਹ ਦਿੱਤੀ ਗਈ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੋਹਾ ਦੇ ਵੋਟਰ ਇਸ ਵਾਰ ਵਿਕਾਸ, ਇਮਾਨਦਾਰੀ ਅਤੇ ਲੋਕ ਹਿਤਾਂ ਦੀ ਰਾਜਨੀਤੀ ਨੂੰ ਵੋਟ ਪਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ। ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਉਮੀਦਵਾਰਾਂ ਦੇ ਐਲਾਨ ਬਾਅਦ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਜਿੱਤ ਨੂੰ ਯਕੀਨੀ ਬਣਾਉਣ ਲਈ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ । ਇਸ ਮੌਕੇ ਜੋਗਾ ਸਿੰਘ ਪ੍ਰਧਾਨ , ਬਲਬੀਰ ਸਿੰਘ ਸੀਨੀਅਰ ਮੀਤ ਪ੍ਰਧਾਨ ,ਸਤਵੰਤ ਸਿੰਘ ਸਤਾ,ਸੰਤੋਖ ਸਿੰਘ ਭੀਮੜਾ, ਗਗਨਦੀਪ ਸਿੰਘ ਉੱਪਲ਼ ਜਿਲ੍ਹਾ ਪ੍ਰਧਾਨ ਸੋਈ ਹਾਜ਼ਰ ਸਨ।