ਗਾਇਕਾ ਅਮਨ ਨੇ ਭਜਨਾਂ ਰਾਹੀਂ ਨੱਚਣ ਲਈ ਕੀਤਾ ਮਜਬੂਰ
ਸ੍ਰੀ ਸਿਆਮ ਪਰਿਵਾਰ ਸੰਘ{ਰਜਿ} ਮਾਨਸਾ
Publish Date: Tue, 28 Apr 2026 06:30 PM (IST)
Updated Date: Wed, 29 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼੍ਰੀ ਸ਼ਿਆਮ ਪਰਿਵਾਰ ਸੰਘ ਮਾਨਸਾ ਵੱਲੋਂ ਜੈ ਮਾਂ ਮੰਦਿਰ ਕਮੇਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਸ਼ਿਆਮ ਬਾਬਾ ਜੀ ਦਾ ਮੋਹਿਨੀ ਇਕਾਦਸ਼ੀ ਸੰਕੀਰਤਨ ਜੈ ਮਾਂ ਮੰਦਰ ਵਿਖੇ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ। ਪੂਜਾ ਦੀ ਰਸਮ ਸਨੀ ਅਰੋੜਾ ਨੇ ਪਰਿਵਾਰ ਸਮੇਤ (ਸਨੀ ਟੈਲੀਕਾਮ ਵਾਲੇ), ਜੋਤੀ ਦੀ ਵਿਜੇ ਕੁਮਾਰ (ਟਰਾਂਸਪੋਰਟ ਵਾਲੇ) ਵੱਲੋਂ ਪਰਿਵਾਰ ਸਮੇਤ ਕੀਤੀ ਗਈ। ਸੰਘ ਵੱਲੋਂ ਇਹਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਕੀਰਤਨ ਦੀ ਸ਼ੁਰੂਆਤ ਸੰਘ ਵਲੋਂ ਜੋਤੀ ਬੰਦਨਾ ਗਾ ਕੇ ਕੀਤੀ ਗਈ। ਸ਼ਿਆਮ ਬਾਬਾ ਜੀ ਦਾ ਸ਼ਿੰਗਾਰ ਸੁੰਦਰ ਕੀਤਾ ਗਿਆ ਸੀ, ਜੋ ਕਿ ਹਰੇਕ ਪ੍ਰੇਮੀ ਦੇ ਮਨ ਨੂੰ ਮੋਹ ਰਿਹਾ ਸੀ।
ਇਸ ਤੋਂ ਬਾਅਦ ਮਸ਼ਹੂਰ ਗਾਇਕਾ ਅਮਨ ਬਾਂਸਲ ਨੇ ਆਪਣੀ ਮਧੁਰ ਆਵਾਜ਼ ਨਾਲ ਭਗਤਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਸੰਕੀਰਤਨ ਵਿਚ ਭਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਭਗਤਾਂ ਲਈ ਦਹੀਂ/ਭੱਲੇ ਦਾ ਲੰਗਰ ਲਗਾਇਆ ਗਿਆ। ਇਸ ਦੀ ਸੇਵਾ ਦਵਿੰਦਰ ਕੁਮਾਰ ਏਵਨ ਸਵੀਟਸ ਵਾਲਿਆਂ ਵੱਲੋਂ ਕੀਤੀ ਗਈ। ਅੰਤ ਵਿੱਚ ਆਰਤੀ ਬਾਅਦ ਭਗਤਾਂ ਵਿੱਚ ਪ੍ਰਸ਼ਾਦ ਵੰਡਿਆ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਬਿੰਦਰਪਾਲ ਨੇ ਨਿਭਾਈ।
ਇਸ ਮੌਕੇ ਸਰਜੀਵਨ ਸ਼ਰਮਾ, ਅਸ਼ੋਕ ਕੁਸਲਾ, ਭਗਵਾਨ ਦਾਸ, ਮੁਨੀਸ਼ ਜਿੰਦਲ, ਮਨੀ ਸ਼ਰਮਾ, ਰਜਨੀਸ਼ ਆਰ.ਕੇ, ਜੀਵਨ ਕੁਸਲਾ, ਭੂਸ਼ਨ ਜੀ, ਅਜੈ ਗਰਗ, ਧਰੂਵ ਜਿੰਦਲ, ਗਿਤੇਸ਼ ਮੋਂਗਾ, ਕਾਲਾ ਮਾਨਸਾ ਤੇ ਸਮੂਹ ਮੈਂਬਰ ਅਤੇ ਜੈ ਮਾਂ ਮੰਦਰ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ, ਬਿੰਦਰਪਾਲ, ਕ੍ਰਿਸ਼ਨ ਮਦਾਨ ਤੇ ਸਮੂਹ ਮੈਂਬਰ, ਮਹਿਲਾ ਸਤਿਸੰਗ ਦੇ ਮੈਂਬਰ, ਸਨਾਤਨ ਸਭਾ ਦੇ ਪ੍ਰਧਾਨ ਵਿਨੋਦ ਭੰਮਾ ਆਪਣੀ ਪੂਰੀ ਟੀਮ ਦੇ ਨਾਲ ਪਹੁੰਚੇ। ਸੰਘ ਵੱਲੋਂ ਪੂਰੀ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ। ਮਿੱਤਲ, ਸਮੂਹ ਮੈਂਬਰ ਅਤੇ ਸ਼ਹਿਰ ਦੀ ਸਮੂਹ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਤੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜ਼ਰ ਸਨ।