ਸਿੱਧੂ ਮੂਸੇਵਾਲਾ ਕਤਲ ਮਾਮਲਾ: ਅਦਾਲਤ 'ਚ 3 ਗਵਾਹਾਂ ਦੇ ਬਿਆਨ ਦਰਜ; ਜੀਵਨ ਜੋਤ ਨੂੰ ਮਿਲੀ ਕਲੀਨ ਚਿੱਟ ਤੇ ਅਗਲੀ ਸੁਣਵਾਈ 22 ਨੂੰ
ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ਵਿੱਚ ਹਾਜ਼ਰ ਰਹੇ। ਪੇਸ਼ੀ ਦੌਰਾਨ ਤਿੰਨ ਨੇ ਆਪਣੀ ਗਵਾਹੀ ਦਰਜ ਕਰਵਾਈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਦੋ ਗਵਾਹਾਂ ਦੀ ਗਵਾਹੀ ਪੂਰੀ ਹੋ ਗਈ ਹੈ, ਜਦਕਿ ਇੱਕ ਗਵਾਹ ਦੀ ਗਵਾਹੀ ਪੂਰੀ ਨਹੀਂ ਹੋਈ ਹੈ।
Publish Date: Sat, 02 May 2026 08:20 AM (IST)
Updated Date: Sat, 02 May 2026 08:23 AM (IST)
ਪੰਜਾਬੀ ਜਾਗਰਣ ਰਿਪੋਰਟਰ, ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕਲ੍ਹ (1 ਮਈ 2026)ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਤਿੰਨ ਗਵਾਹਾਂ ਵੱਲੋਂ ਆਪਣੇ ਬਿਆਨ ਦਰਜ ਕਰਵਾਏ ਗਏ, ਜਦਕਿ ਇੱਕ ਗਵਾਹ ਦੀ ਗਵਾਹੀ ਨੂੰ ਅਗਲੀ ਤਾਰੀਖ ਲਈ ਮੁਲਤਵੀ ਕਰ ਦਿੱਤਾ ਗਿਆ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 22 ਮਈ ਦੀ ਤਾਰੀਖ ਤੈਅ ਕੀਤੀ ਹੈ। ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ਵਿੱਚ ਹਾਜ਼ਰ ਰਹੇ। ਪੇਸ਼ੀ ਦੌਰਾਨ ਤਿੰਨ ਨੇ ਆਪਣੀ ਗਵਾਹੀ ਦਰਜ ਕਰਵਾਈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਦੋ ਗਵਾਹਾਂ ਦੀ ਗਵਾਹੀ ਪੂਰੀ ਹੋ ਗਈ ਹੈ, ਜਦਕਿ ਇੱਕ ਗਵਾਹ ਦੀ ਗਵਾਹੀ ਪੂਰੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਸੁਣਵਾਈ ਦੌਰਾਨ ਜੀਵਨ ਜੋਤ, ਜੁਗਨੂ ਸਮੇਤ ਚਾਰ ਵਿਅਕਤੀਆਂ ਬਾਰੇ ਸਟੇਟਸ ਰਿਪੋਰਟ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਮਾਨਸਾ ਥਾਣਾ ਸਿਟੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਨਾਮਜ਼ਦ ਵਿਅਕਤੀ ਜੀਵਨ ਜੋਤ ਨੂੰ ਸਬੂਤਾਂ ਦੀ ਘਾਟ ਕਾਰਨ ਬੇਗੁਨਾਹ ਕਰਾਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਕੀਤੀ ਜਾਵੇਗੀ।