ਮੁਫ਼ਤ ਜਾਂਚ ਕੈਂਪ ’ਚ ਗਰਭਤੀਆਂ ਦੀ ਕੀਤੀ ਜਾਂਚ : ਸਿਵਲ ਸਰਜਨ
ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ
Publish Date: Mon, 23 Feb 2026 08:50 PM (IST)
Updated Date: Tue, 24 Feb 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਹਰ ਮਹੀਨੇ ਦੀ 9 ਤਾਰੀਖ ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਭਰ ਸਿਹਤ ਵਿਭਾਗ ਵੱਲੋ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਇਸ ਲੜੀ ਤਹਿਤ ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਡਾ.ਜੋਤੀ ਸਾਰਦਾ (ਔਰਤ ਰੋਗਾਂ ਦੇ ਮਾਹਿਰ) ਡਾਕਟਰ ਦੁਆਰਾ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਤਾਰੀਖ ਅਤੇ 23 ਤਰੀਖ ਨੂੰ ਮਨਾਇਆ ਜਾਂਦਾ ਹੈ।ਇਸ ਮੌਕੇ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਿਵੀਜਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ। ਇਸ ਮੌਕੇਂ ਡਾ ਜੋਤੀ ਸਾਰਦਾ ਨੇ ਦੱਸਿਆ ਕਿ ਇਹਨਾ ਕੈਂਪਾ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਂਨ ਹੋਣ ਵਾਲੀਆਂ ਮਾਵਾਂ ਦੀ ਮੋਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ। ਇਸ ਕੈਂਪ ਵਿੱਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਮਾਵਾਂ ਸਲਾਹ ਲੈ ਸਕਦੀਆਂ ਹਨ।