‘ਮਾਂ ਬੋਲੀ ਲਹਿਰ...’ ਤਹਿਤ ਬੱਚਿਆਂ ਨੇ ਮੁਕਾਬਲੇ ’ਚ ਲਿਆ ਹਿੱਸਾ
ਪੰਜਾਬੀ ਜਾਗਰਣ ਵੱਲੋਂ ਸਰਕਾਰੀ ਸੀਨੀਅਰ
Publish Date: Tue, 03 Mar 2026 07:20 PM (IST)
Updated Date: Wed, 04 Mar 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬੀਆਂ ਦੀ ਹਰਮਨ ਪਿਆਰੀ ਅਖ਼ਬਾਰ ‘ਪੰਜਾਬੀ ਜਾਗਰਣ’ ਦੇ ਮੁੱਖ ਸੰਪਾਦਕ ਵਰਿੰਦਰ ਵਾਲੀਆ ਜੀ ਦੀ ਰਹਿਨੁਮਾਈ ਹੇਠ “ਮਾਂ ਬੋਲੀ ਲਹਿਰ, ਪਿੰਡ-ਪਿੰਡ ਸ਼ਹਿਰ-ਸ਼ਹਿਰ” ਤਹਿਤ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਵੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਇਹ ਗਤੀਵਿਧੀਆਂ ਕਰਵਾਈਆਂ ਗਈਆਂ। ਪੰਜਾਬੀ ਦੀ ਸੁੰਦਰ ਲਿਖਾਈ ਲਈ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ ਮੁਖੀ ਲੈਕਚਰਾਰ ਹਰਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਇਹ ਸਾਡੀ ਸੱਭਿਆਚਾਰ, ਰਿਵਾਜ਼ਾਂ ਅਤੇ ਇਤਿਹਾਸ ਦਾ ਧੁਰਾ ਹੈ। ਇਹ ਉਹ ਬੋਲੀ ਹੈ, ਜਿਸ ਵਿੱਚ ਸਾਡੀਆਂ ਮਾਵਾਂ ਨੇ ਸਾਨੂੰ ਲੋਰੀਆਂ ਸੁਣਾਈਆਂ, ਜਿਸ ਵਿੱਚ ਸਾਡੇ ਵਡੇਰਿਆਂ ਨੇ ਸਾਨੂੰ ਸਿੱਖਿਆ ਦਿੱਤੀ ਅਤੇ ਜਿਸ ਵਿੱਚ ਸਾਡੇ ਗੁਰੂਆਂ ਨੇ ਸਾਨੂੰ ਸੱਚ ਤੇ ਧਰਮ ਦਾ ਮਾਰਗ ਦਿਖਾਇਆ। ਅਸੀਂ ਅਕਸਰ ਅੰਗਰੇਜ਼ੀ ਨੂੰ ਤਰਜੀਹ ਦਿੰਦੇ ਹਾਂ, ਪਰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜੋ ਕੌਮ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੀ ਹੈ, ਉਹ ਆਪਣੀ ਪਛਾਣ ਗੁਆ ਬੈਠਦੀ ਹੈ। ਤਰੱਕੀ ਕਰਨੀ ਬਹੁਤ ਜ਼ਰੂਰੀ ਹੈ, ਪਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਉਸ ਤੋਂ ਵੀ ਵੱਧ ਜ਼ਰੂਰੀ ਹੈ। ਇਸ ਮੌਕੇ ਪੰਜਾਬੀ ਜਾਗਰਣ ਜ਼ਿਲ੍ਹਾ ਇੰਚਾਰਜ ਹਰਕ੍ਰਿਸ਼ਨ ਸ਼ਰਮਾ ਨੇ ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ, ਮੁਕੇਸ਼ ਕੁਮਾਰ, ਰੁਪਿੰਦਰ ਕੌਰ,ਕਿਰਨ ਕੁਮਾਰੀ, ਸੁਖਵੰਤ ਕੌਰ, ਅਮਨਦੀਪ ਕੌਰ ਹਾਜ਼ਰ ਸਨ।