ਨਵੋਦਿਆ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ
Publish Date: Mon, 04 May 2026 06:37 PM (IST)
Updated Date: Tue, 05 May 2026 04:12 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਪ੍ਰਾਇਮਰੀ ਸਮਾਰਟ ਸਕੂਲ ਬੱਛੋਆਣਾ ਦੇ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਗੁਰਵਿੰਦਰ ਦਾਸ, ਹਰਜੋਤ ਕੌਰ ਤੇ ਹਰਮੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਬੁੱਧ ਭਾਰਤ ਫਾਉਂਡੇਸ਼ਨ ਪੰਜਾਬ ਦੇ ਮੈਂਬਰ ਪੂਰਨ ਸਿੰਘ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਭਗਤ ਰਵਿਦਾਸ ਕਮੇਟੀ ਵੱਲੋਂ ਬੱਗਾ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਵੱਲੋਂ ਅਵਤਾਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਗੁਰਜੀਵਨ ਸਿੰਘ, ਮਿੰਟੂ ਸਿੰਘ, ਸੁਖਚੈਨ ਸਿੰਘ ਸੇਬੀ ਸਿੰਘ ਆਦਿ ਵੱਲੋਂ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਗਾਈਡ ਅਧਿਆਪਕ ਗੁਰਮੇਲ ਸਿੰਘ ਮੱਖਣ ਤੇ ਸਕੂਲ ਸਟਾਫ਼ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ਼ ਦੀ ਮਿਹਨਤ ਸਦਕਾ ਹੀ ਵਿਦਿਆਰਥੀ ਬੁਲੰਦੀਆਂ ਨੂੰ ਛੂਹ ਸਕਦੇ ਹਨ। ਸਕੂਲ ਮੁਖੀ ਤੇ ਸਟਾਫ਼ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।